ਹੁਸ਼ਿਆਰਪੁਰ: ਪੰਜਾਬ 'ਚ 2022 ਵਿਧਾਨ ਸਭਾ ਚੋਣਾਂ (Assembly elections in Punjab) ਦਾ ਸਮਾਂ ਜਿਵੇਂ-ਜਿਵੇਂ ਨਜ਼ਦੀਕ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ (Activities fast) ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਉੜਮੁੜ ਵਿਖੇ ਪਹੁੰਚੇ, ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਐਲਾਨ ਕੀਤੇ ਹਨ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ।
ਸੁਖਬੀਰ ਬਾਦਲ ਨੇ ਨਵਜੋਤ ਸਿੱਧੂ 'ਤੇ ਸਾਧੇ ਨਿਸ਼ਾਨੇ
ਇਸ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਦੇ ਬਿਆਨ 'ਤੇ ਬੋਲਦਿਆ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਿਸ ਹੈਸੀਅਤ ਨਾਲ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹਨ। ਉਹਨਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਮੁੱਖ ਮੰਤਰੀ ਦੇ ਅਹੁੱਦੇ ਲਈ ਕੌਣ ਉਮੀਦਵਾਰ ਹੈ।
ਸੁਖਬੀਰ ਬਾਦਲ ਨੇ ਚੰਨੀ 'ਤੇ ਸਾਧੇ ਨਿਸ਼ਾਨੇ
ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਹੈ ਕਿ ਕਾਂਗਰਸ ਮੁੱਖ ਮੰਤਰੀ ਦਾ ਚਿਹਰਾ ਐੇਲਾਨ ਕਰਦੀ ਹੈ ਜਾਂ ਨਹੀ ਫਿਰ ਚਰਨਜੀਤ ਚੰਨੀ ਨੂੰ ਕੋਈ ਨਹੀ ਪੁੱਛਦਾ।
ਝੂਠੇ ਪਰਚੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ 'ਤੇ ਕਾਂਗਰਸੀਆਂ ਵੱਲੋਂ ਜੋ ਝੂਠੇ ਪਰਚੇ ਦਰਜ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਇੰਨਾ ਹੀ ਨਹੀਂ, ਜਿਨ੍ਹਾਂ ਵਿਧਾਇਕਾਂ ਦੇ ਇਸ਼ਾਰਿਆਂ 'ਤੇ ਪੁਲਿਸ ਅਧਿਕਾਰੀਆਂ ਨੇ ਪਰਚੇ ਦਰਜ ਕੀਤੇ ਹਨ, ਉਨ੍ਹਾਂ ਵਿਧਾਇਕਾਂ ਨੂੰ ਵੀ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਓਰਬਿਟ ਬੱਸ ਮਾਮਲੇ ਵਿੱਚ ਸਰਕਾਰ ਰਾਜਨੀਤੀ ਕਰ ਰਹੀ ਹੈ।
ਸੁਪਰੀਮ ਕੋਰਟ ਦੇ ਫੈਸਲੇ 'ਤੇ ਬੋਲਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਓਰਬਿਟ ਬੱਸ ਟਰਾਂਸਪੋਰਟ ਦੇ ਪਰਮਿਟ ਰੱਦ ਕਰਨ ਦੇ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਦਿੱਤੀ ਰਾਹਤ ਨੂੰ ਚੁਣੌਤੀ ਦਿੰਦਿਆਂ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਾਮਲੇ ਵਿੱਚ ਰਾਜਨੀਤੀ ਕਰ ਰਹੀ ਹੈ।
ਕਿਸਾਨ ਲੜ ਸਕਦੇ ਹਨ, ਚੋਣਾਂ
ਕਿਸਾਨਾਂ ਵੱਲੋਂ ਚੋਣਾਂ ਲੜੇ ਜਾਣ ਦੇ ਪੁੱਛੇ ਗਏ ਸਵਾਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਲੋਕਤਾਂਤਰਿਕ ਦੇਸ਼ ਵਿੱਚ ਹਰ ਇਕ ਵਿਅਕਤੀ ਨੂੰ ਚੋਣਾਂ ਲੜਨ ਦਾ ਅਧਿਕਾਰ ਅਤੇ ਜੇਕਰ ਕਿਸਾਨ ਵੀ ਚੋਣਾਂ ਲੜਨਾ ਚਾਹੁੰਦੇ ਹਨ ਤਾਂ ਲੜ ਸਕਦੇ ਹਨ।
ਇਹ ਵੀ ਪੜੋ:- ਚਟੋਪਾਧਿਆਏ ਨੇ DGP Punjab ਦਾ ਚਾਰਜ ਸੰਭਾਲਿਆ