ਹੁਸ਼ਿਆਰਪੁਰ : ਅਕਾਲੀ ਦਲ ਬਾਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਜਲਦ ਹੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਜਾ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬਾਗੀ ਰਵੱਈਏ ਨੂੰ ਜਾਰੀ ਰੱਖਿਆ ਹੈ ਅਤੇ ਉਨ੍ਹਾਂ ਨੇ ਅਕਾਲੀ ਦਲ ਟਕਸਾਲੀ ਅਤੇ ਅਕਾਲੀ 1920 ਦੇ ਨੇਤਾਵਾਂ ਨਾਲ ਮੀਟਿੰਗ ਵੀ ਕੀਤੀ ਹੈ। ਇਸ ਗੱਲ ਦਾ ਖੁਲਾਸਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰ ਦਵਿੰਦਰ ਸਿੰਘ ਨੇ ਕੀਤਾ ਹੈ। ਉਹ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਵਜੋਂ ਮਨਾਏ ਗਏ ਇਕੱਠ ਨੂੰ ਸੰਬੋਧਨ ਕਰਨ ਲਈ ਆਏ ਸਨ ਅਤੇ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੁਰਾਤਨ ਅਕਾਲੀ ਦਲ 14 ਦਸੰਬਰ 2019 ਨੂੰ ਅੰਮ੍ਰਿਤਸਰ ਵਿੱਚ ਇੱਕ ਵੱਡੀ ਕਾਨਫਰੰਸ ਕਰਨ ਜਾ ਰਿਹਾ ਹੈ।
ਸੁਖਦੇਵ ਸਿੰਘ ਢੀਂਡਸਾ ਦੇ ਇਸ ਉਸ ਕਾਨਫ਼ਰੰਸ ਵਿੱਚ ਸ਼ਾਮਲ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਅਕਾਲੀ ਦਲ ਆਗੂ ਸੁਖਦੇਵ ਸਿੰਘ ਵੀ ਢੀਡਸਾ ਅਤੇ ਰਵਿਇੰਦਰ ਸਿੰਘ ਸ਼ਾਮਲ ਹੋਣਗੇ।
ਇਥੇ ਇਹ ਵਰਣਨਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਲੰਬੇ ਸਮੇਂ ਤੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਅਤੇ ਕਿਸੇ ਵੀ ਅਕਾਲੀ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋ ਕੇ ਬਾਗੀ ਵਤੀਰਾ ਅਪਣਾ ਰਹੇ ਹਨ, ਹਾਲਾਂਕਿ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਦਲ ਬਾਦਲ ਨਾਲ ਵਿੱਚ ਹੀ ਹਨ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਤੀਸਰੇ ਮੋਰਚੇ ਦੀ ਧਾਰਣਾ ਸ਼ੁਰੂ ਹੋ ਚੁੱਕੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤੀਸਰਾ ਵਿਸ਼ਾਲ ਗੱਠਜੋੜ ਬਣਾਇਆ ਜਾ ਰਿਹਾ ਹੈ। ਜਿਸ ਲਈ ਜੋ ਵੀ ਬਾਦਲ ਅਤੇ ਕੈਪਟਨ ਵਿਰੋਧੀ ਹੈ, ਨਾਲ ਇਸ ਵਿਸ਼ਾਲ ਗੱਠਜੋੜ ਦਾ ਹਿੱਸਾ ਬਣਨ ਲਈ ਗੱਲਬਾਤ ਚੱਲ ਰਹੀ ਹੈ, ਜਿੰਨ੍ਹਾਂ ਵਿੱਚੋਂ ਬੈਂਸ ਬ੍ਰਦਰਜ਼ ਵੀ ਇੱਕ ਹਨ।