ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਵਿੱਚ ਸਰਕਾਰ ਬਣਨ ‘ਤੇ 200 ਬਿੱਜਲੀ ਯੂਨਿਟ ਮਾਫ਼ ਕਰਨ ਦਾ ਵਾਧਾ ਕੀਤਾ ਹੈ ਉਦੋਂ ਤੋਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਹ ਆਪਣਾ ਸਿਆਸੀ ਮੈਦਾਨ ਲੱਭ ਰਹੀਆਂ ਹਨ। ਇਹ ਕਹਿਣਾ ਹੈ ਡਾਕਟਰ ਹਰਮਿੰਦਰ ਸਿੰਘ ਬਖਸ਼ੀ ਦੋਆਬਾ ਇੰਚਾਰਜ ਆਪ ਜੋ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਵੇਲੇ ਜੋ ਗੁਰੂ ਸਾਹਿਬਾਨ ਜੀ ਦੀ ਬੇਅਦਬੀ ਕੀਤੀ ਗਈ ਉਸਨੂੰ ਪੰਜਾਬ ਦੇ ਲੋਕ ਕਦੇ ਵੀ ਭੁਲਾ ਨਹੀਂ ਸਕਦੇ ਜਿਸਦੇ ਕਾਰਨ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।
ਡਾ. ਹਰਮਿੰਦਰ ਬਖਸ਼ੀ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੋ ਲੋਕਾਂ ਨਾਲ ਵਾਅਦੇ ਕਰਦੇ ਹਨ ਉਨ੍ਹਾਂ ਨੂੰ ਗਾਰੰਟੀ ਨਾਲ ਪੂਰਾ ਕਰਦੇ ਹਨ ਜਿਸਦੇ ਕਾਰਨ ਵਿਰੋਧੀ ਪਾਰਟੀਆਂ ਕੋਲ ਕੋਈ ਤੋੜ ਨਹੀਂ ਹੈ।
ਇਹ ਵੀ ਪੜ੍ਹੋ: ਮਾਂ-ਬਾਪ ਦੀ ਜਿੰਮੇਵਾਰੀ ਨਹੀਂ ਲੈਂਦੇ ਬੱਚੇ, ਤਾਂ ਨਹੀਂ ਹੈ ਜਾਇਦਾਦ 'ਤੇ ਹੱਕ: ਹਾਈ ਕੋਰਟ