ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਚਹੇਤਿਆਂ ਨੂੰ ਖੁਸ਼ ਕਰ ਰਹੇ ਹਨ। ਇਹ ਦਾਅਵਾ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ ਦਾ । ਵਿਧਾਇਕ ਰੋੜੀ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪਹਿਲਾਂ ''ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ'' ਦੇ ਨਾਅਰੇ ਹੇਠ ਹਰ ਘਰ ਨੌਕਰੀ ਦੇਣ ਦਾਅਦਾ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੇ ਘਰ ਘਰ ਨੌਕਰੀ ਦੇਣ ਦੇ ਵਾਅਦੇ ਨੂੰ ਸੱਚ ਮੰਨ ਕੇ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਨੂੰ ਚੁਣਿਆ ਸੀ। ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਕੁਰਸੀ ਬਚਾਉਣ ਦੇ ਚੱਕਰ 'ਚ ਕਾਂਗਰਸ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਮੁੰਡਿਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕਰ ਰਹੇ ਹਨ।
ਪੰਜਾਬ ਦੇ ਨੌਜਵਾਨ ਨੌਕਰੀ ਤਰਸ ਦੇ ਅਧਾਰ 'ਤੇ ਨਹੀਂ ਕਾਬਲੀਅਤ ਦੇ ਅਧਾਰ 'ਤੇ ਮੰਗ ਰਹੇ ਹਨ : ਰੋੜੀ
ਇਸ ਮੌਕੇ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਪੰਜਾਬ ਸਰਕਾਰ ਤੋਂ ਨੌਕਰੀ ਦੀ ਮੰਗ ਤਰਸ ਦੇ ਆਧਾਰ ਤੇ ਨਹੀਂ ਸਗੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਕਰ ਰਿਹਾ ਹੈ ਜਿਸ ਦੇ ਕਾਰਨ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਦਾ ਰੁਖ ਕਰਨ ਦੇ ਲਈ ਏਜੰਟਾਂ ਦੇ ਧੱਕੇ ਚੜ੍ਹ ਕੇ ਆਪਣੀ ਜਮ੍ਹਾਂ ਪੂੰਜੀ ਨੂੰ ਬਰਬਾਦ ਕਰ ਰਿਹਾ ਹੈ। ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਆਪਣੇ ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤਰਸ ਦੇ ਆਧਾਰ ਤੇ ਦੇ ਰਹੀ ਹੈ।
ਲੋਕਾਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਤਾਂ ਕੀਤਾ ਜਾ ਰਿਹੈ ਪਰ ਹਸਪਤਾਲਾਂ 'ਚ ਵੈਕਸੀਨ ਹੀ ਨਹੀਂ
ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸਰਕਾਰਾਂ ਵਲੋਂ ਵੈਕਸੀਨ ਲਗਵਾਉਣ ਲਈ ਜਾਗਰੂਕ ਤਾਂ ਕੀਤਾ ਰਿਹਾ ਹੈ ਪਰ ਸੂਬੇ ਭਰ ਦੇ ਹਸਪਤਾਲਾਂ ਵਿੱਚ ਵੈਕਸੀਨ ਨਹੀਂ ਹੈ ਅਤੇ ਵੈਕਸੀਨ ਦਾ ਸੈਂਟਰ ਸਰਕਾਰ ਲਈ ਅਲੱਗ ਰੇਟ ਹੈ ਅਤੇ ਬਾਕੀ ਸੂਬਿਆਂ ਦੇ ਲਈ ਵੈਕਸੀਨ ਦਾ ਅਲਗ ਰੇਟ। ਉਧਰ ਪੰਜਾਬ ਦੇ ਮੁੱਖ ਮੰਤਰੀ ਕਾਂਗਰਸ ਚ ਚੱਲ ਰਹੇ ਆਟੋ ਕਲੇਸ਼ ਨੂੰ ਖਤਮ ਕਰਵਾਉਣ 'ਚ ਰੁਝੇ ਹੋਏ ਹਨ।
ਇਹ ਵੀ ਪੜ੍ਹੋ : Navjot Sidhu ਹੋਏ ਲਾਪਤਾ: ਲੱਭਣ ਵਾਲੇ ਨੂੰ ਪੰਜਾਹ ਹਜ਼ਾਰ ਇਨਾਮ !