ETV Bharat / state

ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਖੇ ਸ੍ਰੀ ਖੁਰਾਲਗੜ੍ਹ ਸਾਹਿਬ (Sri Khuralgarh Sahib) ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕ ਜਲਦ ਤੋਂ ਜਲਦ ਬਣਾਈ ਜਾਵੇ।

author img

By

Published : Aug 1, 2021, 1:57 PM IST

ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ
ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਸ੍ਰੀ ਖੁਰਾਲਗੜ੍ਹ ਸਾਹਿਬ (Sri Khuralgarh Sahib) ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਹੋਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਰਅਸਲ ਸ੍ਰੀ ਖੁਰਾਲਗੜ੍ਹ਼੍ਹ ਸਾਹਿਬ ਜਿੱਥੇ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਮੀਨਾਰ ਏ ਬੇਗਮਪੁਰਾ (Minar A Begampura)ਬਣਾਇਆ ਜਾ ਰਿਹਾ ਹੈ।ਇੱਥੇ ਗੁਰੂ ਰਵਿਦਾਸ ਮਹਾਰਾਜ ਹੀ ਤਪ ਅਸਥਾਨ ਹੋਣ ਕਰਕੇ ਦੇਸ਼-ਵਿਦੇਸ਼ ਵਿੱਚੋ ਸੰਗਤਾਂ ਨਤਮਸਤਕ ਹੁੰਦੀਆਂ ਹਨ ਪਰ ਸੜਕ ਦੀ ਮਾੜੀ ਹਾਲਤ ਹੋਣ ਕਰਕੇ ਸੰਗਤਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

ਸੜਕ ਦੇ ਵਿਚ ਪਏ ਵੱਡੇ-ਵੱਡੇ ਟੋਇਆਂ ਨੂੰ ਵੇਖ ਇੰਝ ਲੱਗਦਾ ਹੈ ਕਿ ਇਹ ਸੜਕ ਵਿੱਚ ਟੋਏ ਨਹੀਂ ਸਗੋਂ ਟੋਇਆਂ ਵਿੱਚ ਸੜਕ ਬਣਾਈ ਗਈ ਹੈ।ਇਸ ਮੌਕੇ ਰਾਹਗੀਰ ਅਮਜੇਰ ਦਾ ਕਹਿਣਾ ਹੈ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਜੋ ਕਿ ਧਾਰਮਿਕ ਅਸਥਾਨ ਹੋਣ ਕਰਕੇ ਅਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਈਆਂ ਹਨ ਪਰ ਇਸ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਜ਼ਿਆਦਾਤਰ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੜਕ ਦੀ ਜਲਦ ਰਿਪੇਅਰ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ।

ਪੀ.ਡਬਲਿਊ.ਡੀ. ਵਿਭਾਗ ਦੇ ਐਸ ਡੀ ਓ ਬਲਵਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਹੀ ਸੜਕ ਨੂੰ ਆਉਣ ਵਾਲੇ ਦਿਨਾਂ ਦੇ ਵਿੱਚ ਰਿਪੇਅਰ ਕੀਤੀ ਜਾਵੇਗੀ।

ਇਹ ਵੀ ਪੜੋ:ਕੋਲੰਬੀਆਂ ਦੀ ਅੰਬੈਸਡਰ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ

ETV Bharat Logo

Copyright © 2024 Ushodaya Enterprises Pvt. Ltd., All Rights Reserved.