ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਿੱਥੇ ਸੂਬੇ ਭਰ ਦੇ ਵਿੱਚ ਫੂਡ ਸਪਲਾਈ ਵਿਭਾਗ ਦੇ ਅੱਗੇ 5 ਅਪ੍ਰੈਲ ਨੂੰ ਧਰਨੇ ਪ੍ਰਦਰਸ਼ਨ ਕੀਤੇ ਗਏ, ਉੱਥੇ ਹੀ ਇਸ ਸਬੰਧ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਗੜ੍ਹਸ਼ੰਕਰ ਦੇ ਵਿੱਚ ਪ੍ਰਦਸ਼ਨ ਕੀਤਾ ਗਿਆ।
ਇਸ ਸਬੰਧ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ’ਤੇ ਸਥਿਤ ਰਿਲਾਇੰਸ ਦਫ਼ਤਰ ਦੇ ਅੱਗੇ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦਰਸ਼ਨ ਸਿੰਘ ਮੱਟੂ ਸੂਬਾਈ ਕਿਸਾਨ ਆਗੂ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਐਫ ਸੀ ਆਈ ਦਫਤਰ ਦੇ ਅੱਗੇ 11 ਤੋਂ 6 ਵੱਜੇ ਤੱਕ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਖੇਡ ਮੰਤਰੀ ਰਾਣਾ ਸੋਢੀ ਵੱਲੋਂ ਪਿੰਡ ਉਗੋਕੇ ’ਚ ਪਾਰਕ ਦਾ ਕੀਤਾ ਗਿਆ ਉਦਘਾਟਨ
ਇਸ ਮੌਕੇ ਕਿਸਾਨ ਆਗੂ ਮੱਟੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਹੜੇ ਵਰਗ ਕਿਸਾਨਾਂ ਨੂੰ ਸਿੱਧੀ ਅਦਾਇਗੀ ਯੋਜਨਾ ਦੇ ਖ਼ਿਲਾਫ਼ ਹਨ ਉਨ੍ਹਾਂ ਕਿਸਾਨਾਂ ਅਤੇ ਆੜਤੀਆਂ ਦੇ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ।