ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਕਸਬਾ ਕੋਟ ਫਤੂਹੀ ਤੋਂ ਭਾਜਪਾ ਦੇ ਮੰਡਲ ਪ੍ਰਧਾਨ ਤਰੁਣ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਸੈਂਟਰ ਸਰਕਾਰ ਵੱਲੋਂ ਜਾਰੀ ਗ੍ਰਾਂਟਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਪਿੰਡਾਂ ਦੀ ਤਰੱਕੀ ਲਈ ਬਿਨਾਂ ਮੰਗੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਭੇਜ ਰਹੇ ਹਨ।
ਕਾਂਗਰਸ ਪਾਰਟੀ ਦੇ ਨੁਮਾਇੰਦੇ ਇਕ ਮਾਮੂਲੀ ਆਰ.ਟੀ.ਐਫ. ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗ੍ਰਾਂਟਾਂ ਦੱਸਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਪਿੰਡ ਸੈਲਾ ਖੁਰਦ ਵਿਖੇ 14ਵੀਂ ਅਤੇ 15ਵੀਂ ਬੀਤ ਕਮਿਸਨ ਤਹਿਤ 1 ਕਰੋੜ 30 ਲੱਖ ਰੁਪਏ ਦੇ ਕਰੀਬ ਅਤੇ ਪਿੰਡ ਬੋੜਾ ਵਿਖੇ 1 ਕਰੋੜ 32 ਲੱਖ ਰੁਪਏ ਦੀ ਗਰਾਂਟ ਜਾਰੀ ਹੋ ਚੁੱਕੀ ਹੈ। ਜੋ ਕਿ ਸਿੱਧੇ ਰੂਪ ਵਿੱਚ ਪੰਚਾਇਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀ ਹੈ।
ਇਹ ਵੀ ਪੜੋ: ਗੁਰਦਾਸਪੁਰ: ਮਜਬੂਰੀ ਵੱਸ ਸੰਗਲਾਂ ਨਾਲ ਬੰਨ੍ਹੇ ਪੁੱਤ