ਹੁਸ਼ਿਆਰਪੁਰ: ਇਹਨੀ ਦਿਨੀਂ ਪੰਜਾਬ ਅਪਰਾਧਿਕ ਵਾਰਦਾਤਾਂ ਵਿਚ ਕਾਫੀ ਵਾਧਾ ਹੋਇਆ ਹੈ। ਜਿਸਨੂੰ ਲੈਕੇ ਭਾਵੇਂ ਹੀ ਕਾਨੂੰਨ ਹੋ ਰਿਹਾ ਹੈ। ਪਰ ਉਥੇ ਹੀ ਦੂਜੇ ਪਾਸੇ ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਆਪਣੀਆਂ ਘਿਨੌਣੀਆਂ ਕਰਤੂਤਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਹੇ। ਇਸ ਵਿਚ ਹੁਣ ਜਾਨਵਰਾਂ ਨੂੰ ਵੀ ਆਪਣਾਂ ਸ਼ਿਕਾਰ ਬਣਾਉਣ ਤੋਂ ਕੋਈ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਨੰਦਣ ਤੋਂ। ਜਿਥੇ ਬੀਤੇ ਦਿਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਚਰਵਾਹਿਆਂ ਨੇ ਦੱਸਿਆ ਕਿ ਦੇਰ ਰਾਤ ਕਰੀਬ ਡੇਢ ਵਜੇ ਗੱਡੀਆਂ ਵਿਚ ਆਏ ਕੁਝ ਅਣਪਛਾਤੇ ਵਿਅਕਤੀ ਪਿੰਡ ਵਿਚ ਬੈਠੇ ਭੇਡਾਂ ਚਰਵਾਉਣ ਆਏ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਦੀਆਂ 45 ਦੇ ਕਰੀਬ ਭੇਡਾਂ ਚੋਰੀ ਕਰਕੇ ਲੈ ਗਏ। ਜਿਸ ਨਾਲ ਚਰਵਾਹਿਆਂ ਦਾ ਸਾਢੇ 5 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।
45 ਭੇਡਾਂ ਚੋਰੀ ਕਰਕੇ ਲੈ ਗਏ: ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਚਰਵਾਹਿਆਂ ਨੇ ਦੱਸਿਆ ਕਿ ਉਹ ਦੇਰ ਰਾਤ ਕਰੀਬ ਡੇਢ ਵਜੇ ਪਿੰਡ ਨੰਦਣ ਵਿਚ ਹੀ ਆਪਣੀਆਂ ਭੇਡਾਂ ਕੋਲ ਸੁੱਤੇ ਹੋਏ ਸਨ ਅਤੇ ਇਸ ਦੌਰਾਨ 3-4 ਗੱਡੀਆਂ ਵਿਚ ਆਏ ਵੱਡੀ ਗਿਣਤੀ ਵਿਚ ਵਿਅਕਤੀਆਂ ਨੇ ਆਉਂਦੇ ਸਾਰ ਹੀ ਉਨ੍ਹਾਂ ਦੀ ਕੁਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀਆਂ 45 ਭੇਡਾਂ ਚੋਰੀ ਕਰਕੇ ਲੈ ਗਏ। ਹੁਣ ਇਹਨਾਂ ਚਰਵਾਹਿਆਂ ਵੱਲੋਂ ਕਾਨੂੰਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਫੜ੍ਹਿਆ ਜਾਵੇ ਤੇ ਓਹਨਾ ਦੇ ਲੱਖਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ
ਇਹ ਵੀ ਪੜ੍ਹੋ : Clashed On the day of Holi: ਹੋਲੀ ਵਾਲੇ ਦਿਨ ਆਪਸ 'ਚ ਭਿੜੇ ਪੰਜਾਬੀ ਅਤੇ ਬਿਹਾਰੀ ਨੌਜਵਾਨ
ਨੁਕਸਾਨ ਦੀ ਭਰਪਾਈ: ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਡੇਰਾਬੱਸੀ ਤੋਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਭਰ ਵਿਚ ਭੇਡਾਂ ਚਰਵਾਉਣ ਵਾਲਿਆਂ ਨਾਲ ਅਜਿਹੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਉਨ੍ਹਾਂ ਦਾ ਕਰੀਬ ਸਾਢੇ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੀ ਮੌਕੇ 'ਤੇ ਵੇਖਿਆ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਦੇ ਮਾਮਲੇ ਦਾ ਹੱਲ ਹੁੰਦਾ ਵਿਖਾਈ ਨਹੀਂ ਦੇ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਾਰ ਲਈ ਜਾਵੇ ਅਤੇ ਚੋਰਾਂ ਨੂੰ ਕਾਬੂ ਕਰਕੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਦੂਜੇ ਪਾਸੇ ਥਾਣਾ ਸਦਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ 'ਤੇ ਜਾ ਕੇ ਹਾਲਾਤ ਵੇਖੇ ਗਏ ਸਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦਾ ਕੋਈ ਤੱਥ ਸਾਹਮਣੇ ਆਇਆ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਅਜਿਹੀਆਂ ਵਾਰਦਾਤਾਂ ਪਹਿਲਾਂ ਵੀ ਸ੍ਹਾਮਣੇ ਆ ਚੁਕੀਆਂ ਹਨ ਜਿਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਕਰਦੇ ਹੋਏ ਕਾਰਵਾਈ ਦਾ ਭਰੋਸਾ ਤਾਂ ਦਿੱਤੋ ਗਿਆ ਪਰ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ।