ਗੜ੍ਹਸ਼ੰਕਰ: ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਵੱਲੋਂ ਸ਼ਹੀਦੇ-ਏ-ਆਜਮ ਸ. ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿੱਚ ਨੌਜਵਾਨਾਂ ਨੂੰ ਭਰਤੀ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਸਾਬਕਾ ਫੌਜੀ ਗੁਰਦਿਆਲ ਭਨੋਟ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਾਡੀ ਸੰਸਥਾ ਵੱਲੋਂ ਨਿਰੰਤਰ ਇਸ ਤਰ੍ਹਾਂ ਦੇ ਆਯੋਜਨ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿੱਚ ਜਾਣ ਦੀ ਬਜਾਏ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਵੱਲ ਧਿਆਨ ਦੇਣ।
ਇਹ ਵੀ ਪੜ੍ਹੋ:ਵੈਕਸੀਨ ਮਾਮਲੇ 'ਚ ਅੱਜ ਅਕਾਲੀ ਦਲ ਕਰੇਗਾ ਸਿਹਤ ਮੰਤਰੀ ਦਾ ਘਿਰਾਓ
ਉਨ੍ਹਾਂ ਕਿਹਾ ਕਿ ਇੱਥੇ ਕੁੜੀ ਮੁੰਡੇ ਦੋਵਾਂ ਨੂੰ ਫੌਜ ਅਤੇ ਪੁਲਿਸ ਵਿੱਚ ਜਾਣ ਦੀ ਫੀਜੀਕਲ ਸਿਖਲਾਈ ਦਿੱਤੀ ਜਾਂਦੀ ਹੈ। ਉਹ ਵੀ ਮੁਫ਼ਤ ਵਿੱਚ।