ਹੁਸ਼ਿਆਰਪੁਰ: ਸਰਕਾਰੀ ਹਸਪਤਾਲਾਂ ਦੇ ਵਿੱਚ ਲੋਕ ਆਪਣੀਆਂ ਬਿਮਾਰੀਆਂ ਇਲਾਜ ਕਰਵਾਉਣ ਲਈ ਜਾਂਦੇ ਹਨ ਪਰ ਹਸਪਤਾਲ ਦੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾਂ ਹੋਣ ਕਾਰਨ ਜੇਕਰ ਬਿਮਾਰੀਆਂ ਲੱਗਣ ਦਾ ਖਦਸ਼ਾ ਪੈਦਾ ਹੋ ਜਾਵੇ ਤਾਂ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਪਰ ਸਵਾਲ ਉੱਠਣੇ ਲਾਜ਼ਮੀ ਹਨ।
ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੇਨ ਗੇਟ ਦੇ ਅੱਗੇ ਗੰਦੇ ਪਾਣੀ ਦੀ ਨਿਕਾਸੀ ਨਾਂ ਹੋਣਾਂ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਸਿਵਿਲ ਹਸਪਤਾਲ ਗੜ੍ਹਸ਼ੰਕਰ ਦੇ SMO ਰਮਨ ਕੁਮਾਰ ਨੇ ਨਗਰ ਕੌਂਸਲ ਗੜ੍ਹਸ਼ੰਕਰ ਦੇ ਅਧਿਕਾਰੀਆਂ ਤੇ ਆਰੋਪ ਲਗਾਇਆ ਕਿ ਉਨ੍ਹਾਂ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਕਈ ਵਾਰ ਲਿਖਕੇ ਭੇਜ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।
SMO ਸਿਵਲ ਹਸਪਤਾਲ ਗੜ੍ਹਸ਼ੰਕਰ ਰਮਨ ਕੁਮਾਰ ਨੇ ਕਿਹਾ ਕਿ ਸਿਵਲ ਹਸਪਤਾਲ ਦੀ ਦੀਵਾਰ ਕਿਸੇ ਵੀ ਟਾਈਮ ਡਿੱਗ ਸਕਦੀ ਹੈ ਅਤੇ ਗੰਦੇ ਪਾਣੀ ਦੇ ਜਮਾਂ ਹੋਣ ਦੇ ਨਾਲ ਬਿਮਾਰੀਆਂ ਵੀ ਲੱਗ ਸਕਦੀਆਂ ਹਨ। ਉਧਰ ਦੂਜੇ ਪਾਸੇ ਨਗਰ ਕੌਂਸਲ ਦੇ ਅਧਿਕਾਰੀਆਂ ਮੀਡੀਆ ਦੇ ਕੈਮਰੇ ਮੂਹਰੇ ਬੋਲਣ ਨੂੰ ਤਿਆਰ ਨਹੀਂ। ਹੁਣ ਦੇਖਣਾ ਹੋਵੇਗਾ ਕਿ ਸਿਵਿਲ ਹਸਪਤਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਂਦਾ ਹੈ ਜਾ ਨਹੀਂ ਇਹ ਇਕ ਵੱਡਾ ਸਵਾਲ ਹੈ।
ਇਹ ਵੀ ਪੜ੍ਹੋ: ਰੁਜ਼ਗਾਰ ਬਚਾਉਣ ਲਈ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਬੈਸਟ ਪ੍ਰਾਈਜ਼ ਕੰਪਨੀ ਦੇ ਵਰਕਰ