ਹੁਸ਼ਿਆਰਪੁਰ:ਗੜ੍ਹਸ਼ੰਕਰ ਵਿਚ ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ।ਜਿਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਫੀਲਡ ਕਾਮਿਆਂ ਵੱਲੋਂ ਪੇ ਕਮਿਸ਼ਨ ਨੂੰ ਵਿਚ ਸੋਧ ਕਰਨ ਲਈ ਅਤੇ ਕੱਚੇ ਮੁਲਾਜ਼ਮਾਂ (Employees) ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ।ਇਸ ਬਾਰੇ ਮੁਲਾਜ਼ਮ (Government) ਯੂਨੀਅਨ ਦਾ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਕਿਹਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਦਾ ਸਮੁੱਚਾ ਫੀਲਡ ਕਾਮਾ ਤਕਨੀਕੀ ਕੰਮ ਕਰਦਾ ਹੈ।ਉਹਨਾਂ ਨੂੰ 2011 ਤੋਂ ਪਹਿਲਾਂ ਬਰਾਬਰ ਤਨਖਾਹ ਲੈ ਰਹੇ ਹੋਰ ਵਿਭਾਗ ਦੇ ਕਰਮਚਾਰੀਆਂ ਬਰਾਬਰ ਤਨਖਾਹ ਸਕੇਲ ਦਿੱਤੇ ਜਾਣ ਅਤੇ ਦਰਜਾ ਚਾਰ ਕਾਮਿਆਂ ਨੂੰ ਘੱਟੋ-ਘੱਟ 26000 ਦਾ ਮੁੱਢਲਾ ਸਕੇਲ ਦਿੱਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਪਿਛਲੇ 15-15 ਸਾਲਾਂ ਤੋਂ ਕੰਮ ਕਰ ਰਹੇ ਇੰਨਲਿਸਟਮੈਂਟ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਨਵੀਂ ਭਰਤੀ ਕੀਤੀ ਜਾਵੇ।ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 7 ਜੁਲਾਈ ਨੂੰ ਪੂਰੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੁਲਾਜ਼ਮਾਂ ਨੇ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 13 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਮਹਿਲ ਘੇਰਿਆ ਜਾਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 20 ਜੁਲਾਈ ਤੋਂ ਵਾਟਰ ਸਪਲਾਈ ਬੰਦ ਕੀਤੀ ਜਾਵੇਗੀ।