ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐੱਚ ਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਚੋਰੀ ਅਤੇ ਲੁੱਟ ਖੋਹ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਇਸ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਤੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਹੋਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਲਾਡੀ ਵੱਜੋਂ ਹੋਈ ਹੈ ਜੋ ਕਿ ਪਿੰਡ ਬਿਲਾਸਪੁਰ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਹ ਨੌਜਵਾਨ ਨਸ਼ਾ ਤਸਕਰੀ ਅਤੇ ਚੋਰੀਆਂ ਕਰਨ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ। ਉਹਨਾਂ ਨੇ ਦੱਸਿਆ ਕਿ ਜਦੋਂ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਹ ਉਦੋਂ ਵੀ ਚੋਰੀ ਦੇ ਮੋਟਰਸਾਈਕਲ ਉੱਤੇ ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸੀ।
ਪੁਲਿਸ ਦੀ ਚਿਤਾਵਨੀ: ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਥਾਣਾ ਗੜ੍ਹਸ਼ੰਕਰ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਹੀ ਚੋਰੀ ਦੇ 2 ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਐਸ ਐੱਚ ਓ ਥਾਣਾ ਗੜ੍ਹਸ਼ੰਕਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਹੋਈਆਂ ਚੋਰੀਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਚੋਰੀ ਦੀਆਂ ਘਟਨਾਵਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜੋ ਵੀ ਕੋਈ ਅਜਿਹੀ ਵਾਰਦਾਤ ਨੂੰ ਅੰਜਾਮ ਦਿੰਦਾ ਹੋਇਆ ਪੁਲਿਸ ਦੇ ਹੱਥੇ ਚੜ੍ਹਿਆ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
- Friendship Day 2023: ਦੋਸਤ ਦੇ ਪਿਆਰ ਲਈ ਕੀਤੇ 7 ਸਮੁੰਦਰ ਪਾਰ, ਜਨਮਦਿਨ 'ਤੇ ਦਿੱਤਾ ਅਜਿਹਾ ਤੋਹਫ਼ਾ, ਖੁਸ਼ੀ ਦੇ ਮਾਰੇ ਨੱਚ ਉੱਠਿਆ ਦੋਸਤ
- Fire In Hospital: ਅਹਿਮਦਾਬਾਦ ਦੇ ਬਹੁਮੰਜ਼ਿਲਾ ਹਸਪਤਾਲ 'ਚ ਲੱਗੀ ਭਿਆਨਕ ਅੱਗ, 100 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ
- Delhi High Court: ਕੁੱਟਮਾਰ ਦੇ ਮਾਮਲੇ 'ਚ 6 ਸਾਲ ਬਾਅਦ ਮਿਲੀ ਅਨੋਖੀ ਸਜ਼ਾ, ਦੋਵੇਂ ਧੜਿਆਂ ਨੂੰ 200-200 ਰੁੱਖ ਲਗਾਉਣ ਦੇ ਹੁਕਮ
ਪਿਛਲੇ ਕੁੱਝ ਦਿਨ ਪਹਿਲਾਂ ਗੜ੍ਹਸ਼ੰਕਰ ਵਿੱਚ ਚੋਰੀ ਦੀ ਘਟਨਾਵਾਂ ਵਧੇਰੇ ਸਾਹਮਣੇ ਆ ਰਹੀਆਂ ਹਨ, ਜਿਸਨੂੰ ਕਾਰਨ ਲੋਕਾਂ ਦੇ ਵਿੱਚ ਪੁਲਿਸ ਦੇ ਖ਼ਿਲਾਫ਼ ਨਾਰਾਜ਼ਗੀ ਦੇਖਣ ਨੂੰ ਮਿਲੀ ਸੀ ਤੇ ਹੁਣ ਪੁਲਿਸ ਵਲੋਂ ਕੀਤੀ ਗਈ ਸਖ਼ਤੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਮੱਦੇਨਜ਼ਰ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ।