ਹੁਸ਼ਿਆਰਪੁਰ : ਗੜ੍ਹਸ਼ੰਕਰ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀ ਘਟਨਾਵਾਂ ਦੇ ਕਾਰਨ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਬਣਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਦੀ ਚੁੱਪੀ ਵੱਡੇ ਸਵਾਲ ਖੜੇ ਹੋ ਰਹੇ ਹਨ। ਦਰਾਅਸਰ ਚੋਰਾ ਨੇ ਗੜ੍ਹਸ਼ੰਕਰ ਨੰਗਲ ਰੋਡ ਦੀ ਗਾਰਮੈਂਟਸ ਦੀ ਦੁਕਾਨ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਹੋਏ ਲੱਖਾਂ ਦਾ ਸਮਾਨ ਲੈ ਫਰਾਰ ਹੋ ਗਏ।
ਲੱਖਾਂ ਦਾ ਹੋਇਆ ਨੁਕਸਾਨ: ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਿਕ ਰਿਮੀ ਪੁੱਤਰ ਸੋਮ ਸਿੰਘ ਪਿੰਡ ਖੁਸ਼ੀ ਪੱਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਦੁਕਾਨ 'ਤੇ ਚੋਰੀ ਸਬੰਧੀ ਫੋਨ 'ਤੇ ਪਤਾ ਚੱਲਿਆ ਅਤੇ ਜਦੋ ਉਨ੍ਹਾਂ ਦੁਕਾਨ 'ਤੇ ਆਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਖ਼ੁਲਾ ਸੀ ਅਤੇ ਦੁਕਾਨ ਦੇ ਵਿੱਚ ਲੱਗਭਗ 10 ਤੋਂ 15 ਲੱਖ ਰੁਪਏ ਦਾ ਸਾਮਾਨ ਗਾਇਬ ਸੀ। ਇਸ ਸਬੰਧ ਵਿੱਚ ਉਨ੍ਹਾਂ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ। ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੇ ਐੱਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ ਹਨ ਅਤੇ ਦੁਕਾਨਦਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜ੍ਹ ਲਿਆ ਜਾਵੇਗਾ।
- 300 ਭ੍ਰਿਸ਼ਟ ਅਧਿਕਾਰੀਆਂ ਨੇ ਖਾਧੀ ਜੇਲ੍ਹ ਦੀ ਹਵਾ- ਕੀ ਪੰਜਾਬ ਵਿਚ ਭ੍ਰਿਸ਼ਟਾਚਾਰ 'ਤੇ ਲੱਗੀ ਲਗਾਮ ? ਖਾਸ ਰਿਪੋਰਟ
- ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਦਾ ਕਰੇਗੀ ਹੱਲ
- "ਹਵਾਈ ਅੱਡੇ ਦੇ 100 ਮੀਟਰ ਦੇ ਦਾਇਰੇ ਵਿੱਚ ਬਣੀਆਂ ਸਾਰੀਆਂ ਉਸਾਰੀਆਂ ਢਾਹੁਣ ਦੀ ਕਾਰਵਾਈ ਜਲਦ ਹੋਵੇਗੀ ਸ਼ੁਰੂ"
ਪਹਿਲਾਂ ਵੀ ਹੋਈ ਸੀ ਚੋਰੀ : ਉਥੇ ਹੀ ਇਸ ਦੌਰਾਨ ਇਹ ਵੀ ਪਤਾ ਲੱਗਿਆ ਕਿ ਕੁਝ ਦਿਨ ਪਹਿਲਾਂ ਵੀ ਇਸ ਇਲਾਕੇ ਵਿੱਚ ਚੋਰੀ ਹੋਈ ਸੀ, ਪਰ ਇਸ ਦੌਰਾਨ ਕੋਈ ਕਾਰਵਾਈ ਨਾ ਹੋਈ, ਜਿਸ ਨੂੰ ਲੈਕੇ ਲੋਕਾਂ ਵੱਲੋਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਉਤੇ ਵੀ ਸਵਾਲ ਖੜ੍ਹੇ ਕੀਤੇ ਗਏ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਇੱਕ ਸ਼ੋਅਰੂਮ ਵਿੱਚੋਂ ਚੋਰ ਏਸੀ, ਫਰਿੱਜ ਤੇ ਟੀਵੀ ਲੈਕੇ ਫਰਾਰ ਹੋ ਗਏ ਸਨ।