ਹੁਸ਼ਿਆਰਪੁਰ: ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੀ ਪਹਿਲੀ ਲਹਿਰ ਦਾ ਪ੍ਰਕੋਪ ਸ਼ਹਿਰਾਂ ਵਿੱਚ ਸੀ ਪਰ ਇਸ ਵਾਰ ਕੋਰੋਨਾ ਦੀ ਲਹਿਰ ਦਾ ਪ੍ਰਭਾਵ ਪਿੰਡ ਵਿੱਚ ਹੈ। ਕੋਰੋਨਾ ਦੇ ਵੱਡੀ ਗਿਣਤੀ ਵਿੱਚ ਮਾਮਲੇ ਪਿੰਡਾਂ ਤੋਂ ਸਾਹਮਣੇ ਆਏ ਰਹੇ ਹਨ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਾਨਸਰ, ਮੁਸਾਹਿਬ ਪੁਰ, ਡੁੱਗਰੀ ਵਿਖੇ ਵੱਡੀ ਗਿਣਤੀ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਸਾਹਮਣੇ ਆਏ ਹਨ ਜਿਸ ਕਰਕੇ ਇਨ੍ਹਾਂ ਪਿੰਡਾਂ ਨੂੰ ਕੰਟੋਨਮੈਂਟ ਜੋਨ ਘੋਸ਼ਿਤ ਕਰ ਦਿੱਤਾ ਹੈ ਤੇ ਇਨ੍ਹਾਂ ਪਿੰਡਾਂ ਦੀ ਪੂਰੀ ਤਰ੍ਹਾਂ ਨਾਕਾਬੰਦੀ ਕਰ ਦਿੱਤੀ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਇੱਥੇ ਕੋਰੋਨਾ ਲਾਗ ਦੇ ਵੱਧ ਮਾਮਲੇ ਸਾਹਮਣੇ ਆਉਣ ਕਾਰਨ ਇਸ ਪਿੰਡ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਕਰਕੇ ਇਸ ਪਿੰਡ ਵਿੱਚ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਾਕਾਬੰਦੀ ਕਰ ਪਿੰਡ ਦੇ ਬਾਹਰਲੇ ਵਿਅਕਤੀਆਂ ਨੂੰ ਪਿੰਡ ਵਿੱਚ ਆਉਣ ਦੀ ਇਜ਼ਾਜਤ ਨਹੀਂ ਹੈ ਤੇ ਪਿੰਡ ਦੇ ਵਾਸੀ ਨੂੰ ਬਿਨ੍ਹਾਂ ਵਜ੍ਹਾ ਪਿੰਡ ਤੋਂ ਬਾਹਰ ਜਾਣ ਦੀ।
ਇਹ ਵੀ ਪੜ੍ਹੋ:ਹੁਣ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਨੇ ਵੀ ਖੋਲਿਆ ਮੋਰਚਾ
ਪਿੰਡ ਦੇ ਸਰਪੰਚ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲਾਗ ਦੀ ਚਪੇਟ ਵਿੱਚ ਆਉਣ ਤੋਂ ਬੱਚਣ ਲਈ ਸਰਕਾਰ ਦੀ ਹਿਦਾਇਤਾਂ ਦਾ ਪਾਲਣਾ ਕਰੋਂ ਅਤੇ ਮਾਸਕ ਪਾ ਕੇ ਰੱਖੋ ਅਤੇ ਸਮਾਜਿਕ ਦੂਰੀ ਕਾਇਮ ਰੱਖੋ।
ਬਲਵੰਤ ਸਿੰਘ ਨੇ ਕਿਹਾ ਕਿ ਪਿੰਡ ਦੇ ਕੰਟੇਨਮੈਂਟ ਜੌਨ ਵਿੱਚ ਆਉਣ ਤੋਂ ਬਾਅਦ ਪਿੰਡ ਵਿੱਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ ਤਾਂ ਜੋ ਇਸ ਲਾਗ ਤੋਂ ਬਚਿਆ ਜਾ ਸਕੇ।