ETV Bharat / state

Dasuya Drug Smugglers Arrest : ਪੁਲਿਸ ਵੱਲੋਂ ਇੱਕ ਮਹਿਲਾ ਸਣੇ 2 ਨਸ਼ਾ ਤਸਕਰ ਗ੍ਰਿਫਤਾਰ, ਨਸ਼ੀਲੇ ਪਦਾਰਥ ਸਣੇ ਲੱਖਾਂ ਦੀ ਡਰਗ ਮਨੀ ਬਰਾਮਦ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਹੇਠ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਪੁਲਿਸ ਪਾਰਟੀਆਂ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 255 ਗ੍ਰਾਮ ਹੈਰੋਇਨ ਅਤੇ 2 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਅਤੇ ਇਕ ਮਹਿਲਾ ਸਣੇ 2 ਹੋਰ ਮੁਲਜ਼ਮ ਕਾਬੂ ਕੀਤੇ ਹਨ।

Dasuya Drug Smugglers Arrest, Dasuya, Hoshiarpur
Dasuya Drug Smugglers Arrest
author img

By

Published : Feb 12, 2023, 12:13 PM IST

Updated : Feb 12, 2023, 12:33 PM IST

Dasuya Drug Smugglers Arrest : ਪੁਲਿਸ ਵੱਲੋਂ ਇੱਕ ਮਹਿਲਾ ਸਣੇ 2 ਨਸ਼ਾ ਤਸਕਰ ਗ੍ਰਿਫਤਾਰ

ਹੁਸ਼ਿਆਰਪੁਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ IPS ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਅਤੇ ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਡੀ.ਐਸ.ਪੀ. ਦਸੂਹਾ ਬਲਵੀਰ ਸਿੰਘ, ਐਸ.ਐਚ.ਓ. ਦਸੂਹਾ ਬਿਕਰਮਜੀਤ ਸਿੰਘ, ਐਸ.ਐਚ.ਓ. ਤਲਵਾੜਾ ਹਰਗੁਰਦੇਵ ਸਿੰਘ ਦੀਆਂ ਪੁਲਿਸ ਪਾਰਟੀਆਂ ਨੂੰ ਨਾਲ ਲੈ ਕੇ ਪਿੰਡ ਛਾਂਗਲਾ ਅਤੇ ਜਲੋਟਾ ਵਿੱਚ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਦੇ ਘਰ ਵਿਚੋਂ 265 ਗ੍ਰਾਮ ਹੈਰੋਇਨ ਅਤੇ 2 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਨਸ਼ਾ ਤਸਕਰੀ 'ਚ ਮਹਿਲਾ ਗ੍ਰਿਫਤਾਰ, ਉਸ ਦਾ ਪਤੀ ਫ਼ਰਾਰ : ਪ੍ਰੈੱਸ ਕਾਨਫ਼ਰੰਸ ਦੌਰਾਨ ਦਸੂਹਾ ਦੇ ਡੀ.ਐੱਸ.ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਜਸਬੀਰ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੇ ਘਰ ਦੀ ਕੰਧ ਟੱਪ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਦੀ ਪਤਨੀ ਜਸਬੀਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਦੇ ਕਬਜ਼ੇ ਵਿਚੋਂ 265 ਗ੍ਰਾਮ ਹੈਰੋਇਨ ਅਤੇ 2 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

2 ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ : ਦਸੂਹਾ ਦੇ ਡੀ.ਐੱਸ.ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪਿੰਡ ਜਲੋਟਾ ਦੇ ਮੋੜ ਤੋਂ ਏ.ਐਸ.ਆਈ. ਮੇਜਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਇਕ ਮੋਟਰਸਾਈਕਲ 'ਤੇ 2 ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਅਤੇ ਜਸਵੰਤ ਕੁਮਾਰ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ ਵੀ 255 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਡੀਐਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨਾਂ ਨੂੰ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਉੱਤੇ ਪਹਿਲਾਂ ਵੀ ਲੜਾਈ ਝਗੜਿਆਂ ਨੂੰ ਲੈ ਕੇ ਕਈ ਮਾਮਲੇ ਦਰਜ ਹਨ।

ਫ਼ਰਾਰ ਮੁਲਜ਼ਮ ਪੰਜਾਬ ਪੁਲਿਸ ਮਹਿਕਮੇ ਚੋਂ ਬਰਖਾਸਤ: ਦਸੂਹਾ ਦੇ ਡੀ.ਐੱਸ.ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਫ਼ਰਾਰ ਹੋਇਆ ਮੁਲਜ਼ਮ ਗੁਰਪ੍ਰੀਤ ਸਿੰਘ ਪਹਿਲਾਂ ਪੰਜਾਬ ਪੁਲਿਸ ਵਿੱਚ ਸੀ ਜਿਸ ਨੂੰ ਕੁਝ ਸਮਾਂ ਪਹਿਲਾਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਦੇ ਖਿਲਾਫ ਪਹਿਲਾਂ ਵੀ 2-3 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਇਹ ਜ਼ਮਾਨਤ ਉੱਤੇ ਬਾਹਰ ਆਇਆ ਸੀ। ਹਾਲਾਂਕਿ, ਗੁਰਪ੍ਰੀਤ ਭੱਜਣ ਵਿੱਚ ਕਾਮਯਾਬ ਰਿਹਾ ਹੈ। ਡੀ.ਐੱਸ.ਪੀ. ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Hooliganism in Amritsar: ਜਵਾਈ ਵੱਲੋਂ ਸਾਲੇ ਉਤੇ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

etv play button

Last Updated : Feb 12, 2023, 12:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.