ਹੁਸ਼ਿਆਰਪੁਰ: ਮੁਕੇਰੀਆ ਦੀ ਪੁਲਿਸ (Mukeria Police) ਨੇ ਸੁਪਾਰੀ ਲੈ ਕੇ ਕਤਲ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰ ਕਾਬੂ (Three gang members arrested) ਕੀਤੇ ਹਨ। ਇਨ੍ਹਾਂ ਕੋਲੋਂ 3 ਪਿਸਤੌਲ, 10 ਜਿਉਂਦਾ ਰੌਂਦ ਅਤੇ ਇਕ ਗੱਡੀ ਬਰਾਮਦ ਕੀਤੀ ਗਈ ਹੈ।
ਜਾਂਚ ਅਧਿਕਾਰੀ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਕੇਰੀਆਂ ਦੇ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਹਰੀਸ਼ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਪੁੱਤਰ ਵਿਕਾਸ ਕੁਮਾਰ ਜੋ ਕਿ 7 ਕੁ ਸਾਲ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਉਥੇ ਅੰਗਰੇਜ ਸਿੰਘ ਵਾਸੀ ਜਲੰਧਰ ਨਾਲ ਮਿਲ ਕੇ ਟਰਾਂਸਪੋਰਟ (Transport) ਦਾ ਕੰਮ ਕਰਦਾ ਸੀ। ਕਰੀਬ 3 ਕੁ ਸਾਲ ਤੋਂ ਉਸਦਾ ਪੁੱਤਰ ਆਪਣਾ ਵੱਖਰਾ ਕੰਮ ਕਰਨ ਲੱਗ ਪਿਆ ਸੀ।
ਜਿਸ ਕਾਰਨ ਅੰਗਰੇਜ ਸਿੰਘ ਉਸ ਦੇ ਪੁੱਤਰ ਨਾਲ ਰੰਜਿਸ਼ ਰੱਖਣ ਲੱਗ ਪਿਆ ਅਤੇ ਹੁਣ ਉਸਦਾ ਲੜਕਾ ਭਾਰਤ ਆਇਆ ਹੋਇਆ ਸੀ ਜਿਸ 'ਤੇ ਅੰਗੇਰਜ ਸਿੰਘ ਵੱਲੋਂ ਉਸਦੇ ਪੁੱਤਰ ਨੂੰ ਸੁਪਾਰੀ ਦੇ ਕੇ ਮਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਦੀ ਭਾਲ ਲਈ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਮੁਕੇਰੀਆਂ ਪੁਲਿਸ ਨੇ ਉਕਤ ਮਾਮਲੇ ਵਿਚ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਪਹਿਚਾਣ ਹਰਜਿੰਦਰ ਸਿੰਘ ਉਕਤ ਜਿੰਦਾ, ਕਰਨਵੀਰ ਸਿੰਘ ਉਰਫ ਪਾਲਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ।ਤਿੰਨੋਂ ਕਥਿਤ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:ਦਿਨ ਦਿਹਾੜੇ ਔਰਤ ਦਾ ਹੋਇਆ ਬੇਰਹਿਮੀ ਨਾਲ ਕਤਲ