ETV Bharat / state

ਸੀਐਮ ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਰਸਮੀ ਤੌਰ 'ਤੇ ਕੀਤਾ ਬੰਦ - Toll plaza at Lachowal village closed

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਪਹੁੰਚ ਕੇ ਰਸਮੀ ਤੌਰ ਉੱਤੇ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਹੈ।

Toll plaza at Lachowal village
ਸੀਐਮ ਮਾਨ ਪਹੁੰਚੇ ਹੁਸ਼ਿਆਰਪੁਰ, ਲਾਚੋਵਾਲ ਟੋਲ ਪਲਾਜ਼ਾ ਪੱਕੇ ਤੌਰ ਉੱਤੇ ਹੋਇਆ ਬੰਦ
author img

By

Published : Dec 15, 2022, 10:26 AM IST

Updated : Dec 15, 2022, 12:19 PM IST

ਸੀਐਮ ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਰਸਮੀ ਤੌਰ 'ਤੇ ਕੀਤਾ ਬੰਦ

ਹੁਸ਼ਿਆਰਪੁਰ: ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜ਼ਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਸਮੀ ਤੌਰ 'ਤੇ ਬੰਦ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਟੋਲ ਪਲਾਜ਼ਾ ਜਨਤਾ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦੀ 15 ਸਾਲ ਦੀ ਮਿਆਦ ਪੂਰੀ ਹੋ ਚੁੱਕੀ ਹੈ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਲਈ ਐਲਾਨ ਕੀਤਾ ਹੈ ਕਿ ਹਰ ਇਕ ਟੋਲ ਪਲਾਜ਼ਾ ਆਪਣੀ ਐਕਸਪਾਇਰੀ ਤਾਰੀਖ਼ ਲਿਖ ਕੇ ਟੋਲ ਪਲਾਜ਼ਾ 'ਤੇ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਅਤੇ ਅਕਾਲੀਆਂ ਵੇਲੇ ਦੀ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਛੂਟ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਅੱਜ ਇਥੇ ਗੰਭੀਰ ਮੁੱਦੇ 'ਤੇ ਗੱਲ ਕਰਨ ਆਏ ਹਨ।

ਕੰਪਨੀ ਨੇ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ: ਸੀਐਮ ਮਾਨ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਨੇ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਕੰਪਨੀ ਦੇ ਖ਼ਿਲਾਫ਼ ਨੋਟਿਸ ਕੱਢ ਕੇ ਮਾਮਲਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 1 ਕਰੋੜ 94 ਲੱਖ ਦਾ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ, ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤਾ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਆਉਣ ਵਾਲੇ ਦਿਨਾਂ ਵਿਚ ਟੋਲ ਪਲਾਜ਼ਾ ਦੀਆਂ ਕੰਪਨੀਆਂ ਦੇ ਵੱਡੇ ਖ਼ੁਲਾਸੇ ਹੋਣਗੇ। ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਵੱਲੋਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਲੋਕਾਂ ਦੇ ਪੈਸੇ ਦੀ ਗਲਤ ਵਰਤੋਂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ ਲਾਚੋਵਾਲ ਟੋਲ ਪਲਾਜ਼ਾ ਜਨਤਾ ਲਈ ਫਰੀ ਕਰ ਦਿੱਤਾ ਗਿਆ ਹੈ। ਇਹ ਟੋਲ ਪਲਾਜ਼ਾ ਹੁਣ ਜਨਤਾ ਦੇ ਸਪੁਰਦ ਹੈ।

ਲਾਚੋਵਾਲ ਟੋਲ ਪਲਾਜ਼ਾ ਪੱਕੇ ਤੌਰ ਉੱਤੇ ਹੋਇਆ ਬੰਦ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜ਼ਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸਰਕਾਰ ਵਲੋਂ ਟੋਲ ਪਲਾਜ਼ਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ। ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।

ਦੂਜੇ ਪਾਸੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ: ਦੂਜੇ ਪਾਸੇ, ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Struggle Committee in Amritsar) ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਡੀਸੀ ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇੱਕ ਮਹੀਨੇ ਲਈ ਟੋਲ ਪਲਾਜ਼ੇ ਬੰਦ (Decision to close 18 toll plazas) ਕਰਨ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇੱਕ ਮਹੀਨੇ ਤੱਕ ਪੰਜਾਬ ਦੇ 11 ਜਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ਉੱਤੇ ਪ੍ਰਦਰਸ਼ਨ (Demonstration at 18 toll plazas of 11 districts) ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਇਸਦੇ ਨਾਲ ਹੀ ਬੋਲਦੇ ਹੋਏ ਉਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਹੀ ਬੰਦ ਕੀਤੇ ਜਾਣਗੇ। ਇਸ ਦੌਰਾਨ ਜੇਕਰ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ।

ਇਹ ਵੀ ਪੜ੍ਹੋ: ਅੱਜ ਤੋਂ ਟੋਲ ਪਲਾਜ਼ੇ ਫ੍ਰੀ ਕਰਨਗੇ ਕਿਸਾਨ: ਪੰਜਾਬ ਵਿੱਚ 18 ਟੋਲ ਪਲਾਜ਼ੇ ਹੋਣਗੇ ਬੰਦ, ਜਾਣੋ ਕਿਹੜੇ

Last Updated : Dec 15, 2022, 12:19 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.