ਹੁਸ਼ਿਆਰਪੁਰ: ਪੁਰਾਣੇ ਦੇਸ਼ ਭਗਤ ਤੇ ਕਮਿਊਨਿਸਟ ਆਗੂ (Patriotic and communist leaders) ਕਾਮਰੇਡ ਜਸਵੰਤ ਸਿੰਘ ਪਟਵਾਰੀ ਨਿਵਾਸੀ ਸ਼ਾਹਪੁਰ ਬੀਤੇ ਦਿਨੀਂ ਸਦੀਵੀ ਵਿਛੋੜੇ ਦੇ ਗਏ ਸਨ। ਕਾਮਰੇਡ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਮਿਤ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ 'ਤੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਪਹੁੰਚ ਕੇ ਜਸਵੰਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕਮਿਊਨਿਸਟ ਆਗੂ (communist leaders) ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ (MLA Jai Krishan Singh Rori) ਨੇ ਉਨ੍ਹਾਂ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਕਾਮਰੇਡ ਜਸਵੰਤ ਸਿੰਘ ਨੇ ਸਾਰੀ ਉਮਰ ਇਮਾਨਦਾਰੀ ਨਾਲ ਪਟਵਾਰੀ ਦੀ ਨੌਕਰੀ ਕੀਤੀ ਅਤੇ ਨਾ ਕਿਸੇ ਤੋਂ ਰਿਸ਼ਵਤ ਲਈ ਅਤੇ ਨਾ ਹੀ ਕਿਸੇ ਨੂੰ ਰਿਸ਼ਵਤ ਲੈਣ ਦਿੱਤੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਉਨ੍ਹਾਂ ਵੱਲੋਂ ਸਮਾਜ ਅਤੇ ਪਾਰਟੀ ਲਈ ਕੀਤੇ ਸੰਘਰਸ਼ਾਂ ਬਾਰੇ ਚਾਨਣਾ ਪਾਇਆ ਗਿਆ। ਜਿਕਰਯੋਗ ਹੈ ਕਿ ਕਾਮਰੇਡ ਜਸਵੰਤ ਸਿੰਘ ਪਟਵਾਰੀ (Comrade Jaswant Singh Patwari) ਦੀ ਵਸੀਅਤ ਅਨੁਸਾਰ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਮੈਡੀਕਲ ਕਾਲਜ ਅਮ੍ਰਿਤਸਰ ਨੂੰ ਭੇਂਟ ਕੀਤੀ ਸੀ। ਇਸ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਪਰਿਵਾਰਕ ਮੈਬਰਾਂ ਤੋਂ ਇਲਾਵਾਂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ, ਚੌਧਰੀ ਅੱਛਰ ਸਿੰਘ, ਕੈਪਟਨ ਕਰਨੈਲ ਸਿੰਘ, ਡਾ. ਤਰਸੇਮ ਸਿੰਘ, ਜੋਗਿੰਦਰ ਸਿੰਘ ਕੁੱਲੇਵਾਲ ਸਮੇਤ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ:- 'ਸ਼ਹੀਦ ਹੋ ਰਹੇ ਕਿਸਾਨਾਂ ਨੂੰ ਲੈਕੇ ਮੋਦੀ ਮੰਗਣ ਮੁਆਫੀ'