ਹੁਸ਼ਿਆਰਪੁਰ : ਕਸਬਾ ਚੱਬੇਵਾਲ ਦੇ ਪਿੰਡ ਜੰਡੋਲੀ ਦੇ ਦੋ ਨੌਜਵਾਨ ਭੇਦਭਰੀ ਹਾਲਤ 'ਚ ਲਹੂ ਲੁਹਾਨ ਹੋਏ ਮਿਲੇ ਹਨ। ਮ੍ਰਿਤਕ ਦੇ ਪਿਤਾ ਅਤੇ ਪਤਨੀ ਅਨੁਸਾਰ 32 ਸਾਲ ਦਾ ਬਿਕਰਮ ਸਿੰਘ ਆਪਣੇ ਰਿਸ਼ਤੇਦਾਰ ਨੌਜਵਾਨ ਨਾਲ ਸ਼ਰਾਬ ਦੇ ਠੇਕੇ ਉੱਤੇ ਕੰਮ ਕਰਦਾ ਸੀ। ਰੋਜਾਨਾ ਦੀ ਤਰ੍ਹਾਂ ਰਾਤ ਘਰ ਨੂੰ ਆਉਂਦੇ ਵੇਲੇ ਜਦੋਂ, ਉਨ੍ਹਾਂ ਨੂੰ ਦੇਰ ਹੋ ਗਈ, ਤਾਂ ਪਰਿਵਾਰ ਚਿੰਤਿਤ ਹੋ ਗਿਆ। ਕਿਸੇ ਰਾਹਗੀਰ ਨੇ ਪਰਿਵਾਰ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਤੁਹਾਡੇ ਲੜਕੇ ਦਾ ਐਕਸੀਡੈਂਟ ਹੋ ਗਿਆ ਹੈ।
ਕਿਸੇ ਰਾਹਗੀਰ ਨੇ ਕੀਤਾ ਫੋਨ : ਪਰਿਵਾਰ ਨੇ ਦੱਸਿਆ ਕਿ ਜਦੋਂ ਉਹ ਮੌਕੇ ਉੱਤੇ ਪਹੁੰਚੇ, ਤਾਂ ਬਿਕਰਮ ਦੀ ਮੌਤ ਹੋ ਗਈ ਸੀ ਅਤੇ ਦੂਜੇ ਨੌਜਵਾਨ ਨੂੰ ਜਖ਼ਮੀ ਅਤੇ ਗੰਭੀਰ ਹਾਲਤ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਿਲਹਾਲ ਉਹ ਵੀ ਗੰਭੀਰ ਹਾਲਤ ਵਿੱਚ ਜੇਰੇ ਇਲਾਜ ਹੈ। ਪਰਿਵਾਰ ਨੇ ਖਦਸ਼ਾ ਜਾਹਿਰ ਕੀਤਾ ਕਿ ਦੋਵਾਂ ਨੌਜਵਾਨਾਂ ਦੀ ਹਾਲਤ ਦੇਖ ਕੇ ਇਹ ਹਾਦਸਾ ਨਹੀਂ ਲੱਗਦਾ, ਸਗੋਂ ਇਹ ਲੱਗ ਰਿਹਾ ਹੈ ਕਿ ਕਿਸੇ ਨੇ ਤਿੱਖੇ ਹਥਿਆਰ ਨਾਲ ਕਤਲ ਕੀਤਾ ਹੈ। ਦੂਜੇ ਪਾਸੇ, ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਕਤ ਨੌਜਵਾਨ ਸੁਭਾਅ ਦਾ ਚੰਗਾ ਸੀ ਅਤੇ ਉਨ੍ਹਾਂ ਨੇ ਵੀ ਇਹ ਹਾਦਸਾ ਨਾ ਹੋ ਕੇ ਕੋਈ ਵਾਰਦਾਤ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ।
- ਅਕਾਲੀ ਦਲ ਕੋਰ ਕਮੇਟੀ ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਗੱਠਜੋੜ ਦੀਆਂ ਖ਼ਬਰਾਂ 'ਤੇ ਸੁਖਬੀਰ ਬਾਦਲ ਨੇ ਤੋੜੀ ਚੁੱਪੀ
- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 252 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਯੋਗ ਨੂੰ ਹੀ ਦਿੱਤੀ ਜਾਵੇਗੀ ਨੌਕਰੀ
- Amritsar News : ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਪਿਸਤੌਲ ਦੀ ਨੋਕ 'ਤੇ ਅਗਵਾ ਕੀਤਾ ਨੌਜਵਾਨ
ਦੱਸ ਦਈਏ ਕਿ ਮ੍ਰਿਤਕ ਆਪਣੇ ਪਰਿਵਾਰ ਦਾ ਮਿਹਨਤ ਮਜ਼ਦੂਰੀ ਕਰਕੇ ਪਾਲਣ ਪੋਸ਼ਣ ਕਰਦਾ ਸੀ। ਉਸ ਦੀ ਮੌਤ ਪਿੱਛੋਂ ਪਰਿਵਾਰ ਦਾ ਗੁਜ਼ਾਰਾ ਚਲਾਉਣ ਵੀ ਔਖਾ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ ਦੋ ਮਹੀਨੇ ਦਾ ਬੱਚਾ ਵੀ ਹੈ। ਪਰਿਵਾਰ ਨੇ ਪੁਲਿਸ ਅੱਗੇ ਜਾਂਚ ਲਈ ਅਪੀਲ ਕੀਤੀ ਹੈ। ਇਸ ਬਾਰੇ ਜਦੋਂ ਥਾਣਾ ਚੱਬੇਵਾਲ ਪੁਲਿਸ ਕੋਲੋਂ ਜਾਣਕਾਰੀ ਲੈਣੀ ਚਾਹੀ, ਤਾਂ ਜਾਂਚ ਅਧਿਕਾਰੀ ਨੇ ਕੈਮਰੇ ਅੱਗੇ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ।