ETV Bharat / state

Death by Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ - ਨਸ਼ੇ ਦੀ ਓਵਰਡੋਜ਼

ਹੁਸ਼ਿਆਰਪੁਰ ਵਿਖੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਦੋਵੇਂ ਨੌਜਵਾਨ 5-6 ਦਿਨਾਂ ਤੋਂ ਲਾਪਤਾ ਸਨ। ਪਿੰਡ ਦੇ ਕਿਸਾਨ ਨੇ ਆਪਣੇ ਖੇਤਾਂ ਵਿਚ ਲਾਸ਼ਾਂ ਪਈਆਂ ਦੇਖੀਆਂ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ।

Two youths died due to drug overdose in Hoshiarpur
ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ
author img

By

Published : Feb 26, 2023, 11:14 AM IST

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ : ਪੰਜਾਬ ਵਿਚ ਲਗਾਤਾਰ ਵਧ ਰਿਹਾ ਨਸ਼ੇ ਦਾ ਪ੍ਰਭਾਵ ਸੂਬੇ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ। ਆਏ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮਰ ਰਹੇ ਹਨ। ਹਾਲਾਂਕਿ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਵਾਅਦਾ ਇਹੀ ਕੀਤਾ ਗਿਆ ਸੀ ਕਿ ਪੰਜਾਬ ਵਿਚੋਂ ਨਸ਼ੇ ਦਾ ਦੈਂਤ ਖਤਮ ਕੀਤਾ ਜਾਵੇਗਾ। ਪਰ ਲਗਾਤਾਰ ਅਜਿਹੀਆਂ ਘਟਨਾਵਾਂ ਸਰਕਾਰ ਦੇ ਵਾਅਦੇ ਤੇ ਦਾਅਵੇ ਖੋਖਲੇ ਕਰਦੀਆਂ ਹਨ। ਨਸ਼ੇ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ ਤੇ ਕਈ ਨੌਜਵਾਨ ਇਸ ਦਲਦਲ ਵਿਚ ਫਸੇ ਹੋਏ ਹਨ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਦੋ ਨੌਜਵਾਨ ਨਸ਼ੇ ਦਾ ਦੈਂਤ ਨਿਗਲ ਗਿਆ।

5-6 ਦਿਨ ਤੋਂ ਲਾਪਤਾ ਸੀ ਦੋਵੇਂ ਨੌਜਵਾਨ : ਟਾਂਡਾ ਅਧੀਨ ਪੈਂਦੇ ਪਿੰਡ ਤਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ 5-6 ਦਿਨਾਂ ਤੋਂ ਘਰੋਂ ਗਾਇਬ ਹੋਏ 2 ਨੌਜਵਾਨ ਜਿਨ੍ਹਾਂ ਦੀਆਂ ਲਾਸ਼ਾਂ ਅੱਜ ਪਿੰਡ ਤਲਾ ਦੇ ਇਕ ਖੇਤ ਵਿਚੋਂ ਬਰਾਮਦ ਕੀਤੀਆਂ ਗਈਆਂ। ਇਸ ਹੌਲਨਾਕ ਘਟਨਾ ਦਾ ਅੱਜ ਉਸ ਸਮੇਂ ਖੁਲਾਸਾ ਹੋਇਆ ਜਦੋਂ ਇੱਕ ਕਿਸਾਨ ਆਪਣੇ ਖੇਤਾਂ ਨੂੰ ਪਾਣੀ ਦੇਣ ਵਾਸਤੇ ਗਿਆ ਹੋਇਆ ਸੀ ਕਿ ਆੜ ਵਿਚ ਦੋ ਨੌਜਵਾਨਾਂ ਦੀਆਂ ਦੀਆਂ ਲਾਸ਼ਾਂ ਪਈਆਂ ਦੇਖੀਆਂ। ਉਕਤ ਕਿਸਾਨ ਨੂੰ ਲਾਸ਼ਾਂ ਨਜ਼ਦੀਕ ਸਰਿੰਜਾਂ ਪਈਆਂ ਹੋਈਆਂ ਦਿਸੀਆਂ। ਜਿਸ ਉਪਰੰਤ ਉਸ ਨੇ ਪਿੰਡ ਦੇ ਸਰਪੰਚ ਅਤੇ ਟਾਂਡਾ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : Delhi Liquor Scam Update : CBI ਅੱਜ ਮਨੀਸ਼ ਸਿਸੋਦੀਆ ਕੋਲੋਂ ਕਰੇਗੀ ਪੁੱਛਗਿੱਛ, ਕੇਜਰੀਵਾਲ ਨੇ ਜਤਾਇਆ ਇਹ ਖਦਸ਼ਾ

ਸੂਚਨਾ ਮਿਲਣ ਉਪਰੰਤ ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਸ ਟੀਮ ਪਹੁੰਚੇ। ਇਸ ਦੌਰਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਤੋਂ 6 ਦਿਨ ਤਕ ਲਾਸ਼ਾਂ ਪਈਆਂ ਹੋਣ ਕਾਰਨ ਖਰਾਬ ਹੋ ਚੁੱਕੀਆਂ ਹਨ ਅਤੇ ਬਦਬੂ ਮਾਰ ਰਹੀਆਂ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ : Rally Against Central govt: ਜਥੇਬੰਦੀ ਨੇ ਕੇਂਦਰ ਸਰਕਾਰ ਵਿਰੁੱਧ ਮਹਾਰੈਲੀ ਤਹਿਤ ਆਗੂ ਕੀਤੇ ਲਾਮਬੰਦ

ਪੋਸਟਮਾਰਟਮ ਲਈ ਭੇਜੀਆਂ ਲਾਸ਼ਾਂ : ਮ੍ਰਿਤਕ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਪੁੱਤਰ ਦਿਲਦਰ ਸਿੰਘ, ਸਾਹਿਲ ਪੁੱਤਰ ਚਨਾ ਦੋਨਾਂ ਨਿਵਾਸੀ ਤਲਾ ਵਜੋਂ ਹੋਈ ਹੈ ਅਤੇ ਉਕਤ ਨੌਜਵਾਨ ਹੋਟਲਾਂ ਅਤੇ ਵਿਆਹਾਂ ਵਿੱਚ ਵੇਟਰ ਦਾ ਕੰਮ ਕਰਦੇ ਸਨ ਅਤੇ ਨਸ਼ੇ ਦੇ ਆਦੀ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਪੋਸਟਮਾਰਟਮ ਉਪਰੰਤ ਮ੍ਰਿਤਕ ਦੀਆਂ ਲਾਸ਼ਾਂ ਵਾਰਸਾਂ ਦੇ ਹਵਾਲੇ ਕੀਤੀਆਂ ਜਾਣਗੀਆਂ। ਇਥੇ ਵਰਨਣਯੋਗ ਹੈ ਕਿ ਆਏ ਦਿਨ ਹੀ ਨਸ਼ੇ ਦੀ ਓਵਰਡੋਜ਼ ਕਾਰਨ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ ਜਦ ਕਿ ਸਰਕਾਰਾਂ ਵੱਲੋਂ ਨਸ਼ਾ ਖਤਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਸਬੰਧੀ ਖੰਨਾ ਪੁਲਿਸ ਨੇ ਹੋਰ ਲੋੜੀਂਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.