ਹੁਸ਼ਿਆਰਪੁਰ : ਦਸੂਹਾ ਮਾਰਗ ਉੱਤੇ ਸਥਿਤ ਕਸਬਾ ਗੜ੍ਹਦੀਵਾਲਾ ਵਿੱਚ ਜਿੱਥੇ ਬੀਤੀ ਰਾਤ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਘਰ ਵਾਪਸ ਜਾ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਉੱਤੇ ਫਾਈਰਿੰਗ ਕਰ ਦਿੱਤੀ ਗਈ। ਜਿਸ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਭੂੰਗਾ ਵਿਖੇ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਈ ਰੈਫਰ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਅਭਿਸ਼ੇਕ ਪੁੱਤਰ ਗੁਲਸ਼ਨ ਕੁਮਾਰ ਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ।
ਹਸਪਤਾਲ ਵਿੱਚ ਜ਼ਖਮੀ ਨੌਜਵਾਨ ਦੇ ਸਾਥੀ ਕੁਸ਼ਾਲ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਵਾਪਸ ਘਰ ਜਾ ਰਹੇ ਸੀ ਤਾਂ ਇਸ ਦੌਰਾਨ ਰਕੇਸ਼ ਸਿੰਘ ਉਰਫ ਲੰਬੜ ਅਤੇ ਸਾਹਿਲ ਨੇ ਉਨ੍ਹਾਂ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਅਭਿਸ਼ੇਕ ਗੰਭੀਰ ਜ਼ਖਮੀ ਹੋ ਗਿਆ ਜਦ ਕਿ ਉਸਦਾ ਬਚਾਅ ਹੋ ਗਿਆ।
ਕੁਸ਼ਾਲ ਕੁਮਾਰ ਨੇ ਦੱਸਿਆ ਕਿ ਹਮਲਾਵਰ ਉਸ ਨਾਲ ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਰੰਜਿਸ਼ ਰੱਖਦੇ ਸਨ ਅਤੇ ਲਗਾਤਾਰ ਉਨ੍ਹਾਂ ਵੱਲੋਂ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਫਿਲਹਾਲ ਜ਼ਖਮੀ ਹੋਏ ਨੌਜਵਾਨ ਦੀ ਹਾਲਤ ਠੀਕ ਹੈ ਅਤੇ ੳਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਦੋਂ ਐਸਐਚਓ ਗੜ੍ਹਦੀਵਾਲਾ ਪ੍ਰਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਦੋਹਾਂ ਨੌਜਵਾਨਾਂ ਵਿਰੁੱਧ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਇੱਕ ਹੋਰ ਵੱਡੀ ਵਾਰਦਾਤ, NRI ਦਾ ਗੋਲੀਆਂ ਮਾਰ ਕੇ ਕਤਲ