ETV Bharat / state

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ, ਕਿਹਾ- ਜਲਦ ਜ਼ਮੀਨਾਂ ਐਕਵਾਇਰ ਕਰੋ

author img

By ETV Bharat Punjabi Team

Published : Jan 10, 2024, 4:00 PM IST

Nitin Gadkari visit Punjab: ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਸੌਗਾਤ ਦਿੱਤੀ ਜਾ ਰਹੀ ਹੈ। ਅੱਜ ਮੁੜ ਹੁਸ਼ਿਆਰਪੁਰ ਦੇ ਲੋਕਾਂ ਨੂੰ ਕੇਂਦਰੀ ਮੰਤਰੀ ਗਡਕਰੀ ਵੱਲੋਂ ਵੱਡਾ ਤੋਹਫ਼ਾ ਦੱਤਾ ਗਿਆ।

Union Minister nitin gadkari visit punjab
ਕੇਂਦਰੀ ਮੰਤਰੀ ਗਡਕਰੀ ਵੱਲੋਂ ਪੰਜਾਬ ਸਰਕਾਰ ਨੂੰ ਜਲਦ ਜ਼ਮੀਨਾਂ ਐਕਵਾਇਰ ਕਰਨ ਦੀ ਅਪੀਲ

ਹੁਸ਼ਿਆਰਪੁਰ: ਦੇਸ਼ ਦੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਪਹੁੰਚੇ। ਜਿੱਥੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਆਗਤ ਕੀਤਾ ਗਿਆ। ਕੇਂਦਰੀ ਮੰਤਰੀ ਦਾ ਹੁਸ਼ਿਆਰਪੁਰ ਦੌਰਾ ਅਹਿਮ ਹੈ ਕਿਉਂਕਿ ਉਨ੍ਹਾਂ ਵੱਲੋਂ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਰੈਲੀ ਨੂੰ ਸੰਬੋਧਨ ਕਰਦੇ ਆਖਿਆ ਕਿ ਪੰਜਾਬ 'ਚ ਕਈ ਥਾਵਾਂ 'ਤੇ ਸੜਕਾਂ ਨੂੰ ਚਾਰ ਮਾਰਗੀ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ ਅਪੀਲ: ਇਸ ਮੌਕੇ ਕੇਂਦਰੀ ਮੰਤਰੀ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਜ਼ਮੀਨਾਂ ਐਕਵਾਇਰ ਕਰਨ ਦੇ ਕੰਮ 'ਚ ਤੇਜ਼ੀ ਲੈ ਕੇ ਆਵੇ ਤਾਂ ਜੋ ਚਹੁੰਮਾਰਗੀ ਸੜਕਾਂ ਬਣਾਉਣ ਦਾ ਕੰਮ ਜਲਦੀ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਕਿਸਾਨੀ ਨੂੰ ਊਰਜਾਵਾਨ ਬਣਾਵਾਂਗੇ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਈਥੋਨਲ ਬਣਾਈ ਜਾਵੇਗੀ, ਜਿਸ ਨਾਲ ਗੱਡੀਆਂ ਚੱਲਣਗੀਆ। ਕੇਂਦਰੀ ਮੰਤਰੀ ਨੇ ਆਖਿਆ ਕਿ ਮੇਰੀ ਗੱਡੀ ਵੀ ਈਥੋਨਲ 'ਤੇ ਹੀ ਚੱਲਦੀ ਹੈ।

ਹੁਸ਼ਿਆਪੁਰ ਦੇ ਲੋਕਾਂ ਲਈ ਵੱਡੀ ਸੌਗਾਤ: ਇਹ ਪ੍ਰੋਜੈਕਟ ਪੰਜਾਬ ਦੇ ਨਾਲ-ਨਾਲ ਹੁਸ਼ਿਆਰਪੁਰ ਦੇ ਲੋਕਾਂ ਲਈ ਵੱਡੀ ਸੌਗਾਤ ਹੈ ਕਿਉਂਕਿ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਚਾਰ ਮਾਰਗੀ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਚਾਰ ਮਾਰਗ ਦੀ ਉਸਾਰੀ ਨਾਲ ਲੋਕਾਂ ਨੂੰ ਕਾਫੀ ਰਾਹਤ ਪੁੱਜੇਗੀ।

29 ਨੈਸ਼ਨਲ ਹਾਈਵੇ ਪ੍ਰੋਜੈਕਟ: ਕੇਂਦਰੀ ਮੰਤਰੀ ਵੱਲੋਂ ਇੱਥੇ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ 'ਚੋਂ ਕੁੱਝ ਦਾ ਉਦਘਾਟਨ ਅਤੇ ਕੁੱਝ ਦਾ ਨੀਂਹ ਪੱਥਰ ਰੱਖਿਆ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.