ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਬੜੀਆਂ ਦਾ ਰਹਿਣ ਵਾਲਾ ਵਰਿੰਦਰ ਸਿੰਘ ਦਾ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ। ਨਵੇਂ ਸਾਲ ਦੀ ਰਾਤ ਗੋਲੀਆਂ ਨਾਲ ਮਾਰ ਕੇ ਵਰਿੰਦਰ ਨੂੰ ਮੌਤ ਦੇ ਘਾਟ ਉਤਾਰ (Punjab Person Murdered In Canada) ਦਿੱਤਾ ਗਿਆ। ਇਸ ਹਮਲੇ ਵਿਚ ਉਸ ਦੀ 21 ਸਾਲ ਦੀ ਪੁਤਰੀ ਵੀ ਜਖ਼ਮੀ ਹੋ ਗਈ ਹੈ।
ਮ੍ਰਿਤਕ ਦੀ ਬਜ਼ੁਰਗ ਦੀ ਮਾਤਾ ਨੇ ਦੱਸਿਆ ਕਿ ਕੈਨੇਡਾ ਵਿੱਚ ਉਸ ਦੇ ਪੁੱਤਰ ਉੱਤੇ ਕੁਝ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਕਿਹਾ ਕਿ ਮੇਰੇ ਪੁੱਤਰ ਦੀ ਲਾਸ਼ ਹੀ ਪੰਜਾਬ ਮੰਗਵਾ ਦਿਓ, ਤਾਂ ਜੋ ਮੈਂ ਉਸ ਦਾ ਚਿਹਰਾ ਵੇਖ ਲਵਾਂ। ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਕਤਲ ਦੇ ਪਿੱਛੇ ਕਾਰਨ ਅਜੇ ਸਪੱਸ਼ਟ ਨਹੀ ਹੈ।
ਮ੍ਰਿਤਕ ਦੀ ਚਾਚੀ ਨੇ ਦੱਸਿਆ ਕਿ ਵਰਿੰਦਰ ਅਜੇ ਕੰਮ ਤੋਂ ਆਇਆ ਸੀ ਅਤੇ ਪਤਨੀ ਤੇ ਧੀ ਵੀ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਏ ਸੀ। ਉੱਥੇ ਨਿਗਰੋ ਨੌਜਵਾਨ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਉੱਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਵਰਿੰਦਰ ਦੀ ਮੌਤ ਹੋ ਗਈ ਅਤੇ ਧੀ ਜਖ਼ਮੀ (Attack on Punjabi family in Canada) ਹੋ ਗਈ ਜਿਸਦੀ ਹਾਲਤ ਵਿੱਚ ਹੁਣ ਸੁਧਾਰ ਹੈ। ਮ੍ਰਿਤਕ ਦੀ ਪਤਨੀ ਨੇ ਪਰਿਵਾਰ ਨੂੰ ਫੋਨ ਉੱਤੇ ਜਾਣਕਾਰੀ ਦਿੱਤੀ ਕਿ ਇਸ ਘਟਨਾ ਬਾਰੇ ਉੱਥੋ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਉੱਥੋ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਤੋਂ ਪਹਿਲਾਂ ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਤੋਂ ਆਇਆ, ਜਿੱਥੇ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ (Kabaddi coach Gurpreet Singh shot dead in Manila) ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ 43 ਸਾਲ ਦੀ ਉਮਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕਬੱਡੀ ਕੋਚ ਗੁਰਪ੍ਰੀਤ ਸਿੰਘ ਕਈ ਵਰ੍ਹੇ ਪਹਿਲਾਂ ਰੁਜ਼ਗਾਰ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਫਿਲਪੀਨ ਦੇਸ਼ ਦੇ ਸ਼ਹਿਰ ਮਨੀਲਾ ਵਿੱਚ ਗਿਆ ਸੀ। ਜਿੱਥੇ ਉਹ ਆਪਣੇ ਕੰਮ ਕਾਰ ਦੇ ਨਾਲ-ਨਾਲ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦੇ ਰਿਹਾ ਸੀ ਅਤੇ ਪਰਿਵਾਰ ਦਾ ਵਧੀਆਂ ਪਾਲਣ ਪੋਸ਼ਣ ਕਰ ਰਿਹਾ ਸੀ।
ਇਹ ਵੀ ਪੜ੍ਹੋ: ਪੁਰਾਣੀ ਰੰਜਿਸ਼ ਦੇ ਚੱਲਦੇ 20 ਸਾਲ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ