ਹੁਸ਼ਿਆਰਪੁਰ: ਸਮੁੱਚੇ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਦਾ 113ਵਾਂ ਜਨਮ ਦਿਨ ਬੜੀ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਭਗਤ ਸਿੰਘ ਦੇ ਸਮਾਰਕ ਉੱਤੇ ਫੁੱਲਾਂ ਦੀ ਮਾਲਾ ਚੜ੍ਹਾਅ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਦੇਸ਼ ਨੂੰ ਅੰਗਰੇਜ਼ਾਂ ਦੇ ਰਾਜ ਤੋਂ ਅਜ਼ਾਦ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਦੇ ਨੌਜਵਾਨਾਂ ਨੂੰ ਭਗਤ ਸਿੰਘ ਦੀ ਕੁਰਬਾਨੀ ਤੋਂ ਸਿਖ ਲੈਣ ਦੀ ਲੋੜ ਹੈ ਕਿ ਕਿਵੇਂ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਦੇਸ਼ ਦੇ ਲਈ ਕੁਰਬਾਨੀ ਦਿੱਤੀ ਸੀ ਜੋ ਕਿ ਕਿਸੇ ਜਜ਼ਬੇ ਤੋਂ ਘੱਟ ਨਹੀਂ ਹੈ।
ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਾਂਗਰਸ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਇੱਕ ਭ੍ਰਿਸ਼ਟ ਪਾਰਟੀ ਹੈ ਜੋ ਪਹਿਲਾਂ ਵੀ ਸੀ ਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਉੱਤੇ ਕਾਂਗਰਸੀ ਆਗੂਆਂ ਨੇ ਟਰੈਕਟਰ ਨੂੰ ਅੱਗ ਲੱਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਤੇ ਘਿਨੋਣੀ ਹਰਕਤ ਹੈ। ਉਨ੍ਹਾਂ ਕਿਹਾ ਕਿ ਜੇ ਭਗਤ ਸਿੰਘ ਨੂੰ ਯਾਦ ਕਰਨਾ ਹੈ ਤਾਂ ਦੇਸ਼ ਪਿਆਰ ਨੂੰ ਯਾਦ ਕਰਨਾ ਪਵੇਗਾ ਨਫ਼ਰਤ ਦੇ ਨਾਲ ਸ਼ਹੀਦਾਂ ਦਾ ਜਨਮ ਦਿਹਾੜਾ ਨਹੀਂ ਮਨਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜਿਹੜੇ ਪ੍ਰੋਗਰਾਮ ਸ਼ਰਧਾਪੂਰਨ ਮਨਾਣੇ ਚਾਹੀਦੇ ਸੀ ਉਸ ਨੂੰ ਉਹ ਇੱਕ ਸਾਜ਼ਿਸ਼ਪੂਰਨ ਮਨਾ ਰਹੇ ਹਨ।
ਇਹ ਵੀ ਪੜ੍ਹੋ:ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਯੂਥ ਅਕਾਲੀ ਦਲ ਨੇ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਕੀਤੀ ਮੰਗ