ETV Bharat / state

ਜ਼ਹਿਰੀਲੀ ਸ਼ਰਾਬ ਅਤੇ ਕਰੋੜਾਂ ਦੇ ਘਪਲਿਆਂ 'ਚ ਸ਼ਾਮਲ ਆਪਣੇ ਆਗੂਆਂ ਦਾ ਬਚਾਅ ਕਰ ਰਹੀ ਸਰਕਾਰ: ਵਿਜੇ ਸਾਂਪਲਾ - vijay sampla

ਸੂਬੇ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸ਼ਰਾਬ ਮਾਫੀਆ ਅਤੇ ਕਰੋੜਾਂ ਰੁਪਏ ਦੇ ਘਪਲੇ 'ਚ ਸ਼ਾਮਲ ਆਪਣੇ ਆਗੂਆਂ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਹਰ ਪੜਾਅ 'ਤੇ ਸਰਕਾਰ ਨੂੰ ਫੇਲ ਕਰਾਰ ਦਿੱਤਾ ਹੈ।

ਵਿਜੇ ਸਾਂਪਲਾ
ਵਿਜੇ ਸਾਂਪਲਾ
author img

By

Published : Aug 24, 2020, 3:59 PM IST

ਹੁਸ਼ਿਆਰਪੁਰ: ਸੂਬੇ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਆਪਣੇ ਬਿਆਨਾਂ ਦੌਰਾਨ ਉਨ੍ਹਾਂ ਨੇ ਸ਼ਰਾਬ ਮਾਮਲੇ ਨੂੰ ਲੈ ਸੂਬਾ ਸਰਕਾਰ 'ਤੇ ਕਈ ਨਿਸ਼ਾਨੇ ਵਿੰਨ੍ਹੇ। ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਨਾਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਸਰਕਾਰ ਨੇ ਵੱਡੇ-ਵੱਡੇ ਦਾਅਵੇ ਕੀਤੇ ਹਨ ਅਤੇ ਦੋਸ਼ੀਆਂ ਉੱਤੇ ਐਫਆਈਆਰ ਦਰਜ ਕਰਨ ਦੀ ਗੱਲ ਵੀ ਕੀਤੀ ਹੈ ਪਰ ਜਦੋਂ ਈਡੀ ਵੱਲੋਂ ਇਨ੍ਹਾਂ ਮੁਲਜ਼ਮਾਂ ਸਬੰਧੀ ਵਧੇਰੇ ਜਾਣਕਾਰੀ ਬੈਂਕ ਅਤੇ ਕਾਲ ਰਿਕਾਰਡ ਆਦਿ ਮੰਗੇ ਜਾਂਦੇ ਹਨ ਤਾਂ ਸਰਕਾਰ ਹੱਥ ਪਿੱਛੇ ਖਿੱਚ ਲੈਂਦੀ ਹੈ।

ਵਿਜੇ ਸਾਂਪਲਾ

ਵਿਜੇ ਸਾਂਪਲਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਸਾਰੇ ਘੁਟਾਲਿਆਂ 'ਚ ਸ਼ਾਮਲ ਆਪਣੇ ਮੰਤਰੀਆਂ ਅਤੇ ਆਗੂਆਂ ਨੂੰ ਬਚਾਉਣ ਦੀ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਖ਼ੂਬੀ ਜਾਂਦੇ ਹਨ ਕਿ ਇਨ੍ਹਾਂ ਸਾਰੇ ਘਪਲਿਆਂ 'ਚ ਸਰਾਕਰ ਦੇ ਨੁਮਾਇੰਦੇ ਹੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਬਹੁ ਕਰੋੜੀ ਸ਼ਰਾਬ ਘੋਟਾਲੇ 'ਚ ਸ਼ਾਮਲ ਸ਼ਰਾਬ ਮਾਫੀਆ ਅਤੇ ਕਾਂਗਰਸ ਦੇ ਵੱਡੇ ਅਧਿਕਾਰੀਆਂ ਨੂੰ ਬਚਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕਰ ਰਹੀ ਹੈ।

ਗੱਲਬਾਤ ਦੌਰਾਨ ਸਾਂਪਲਾ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਪੈਸਿਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸੂਬੇ ਨੂੰ ਚਲਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਵਿਜੇ ਸਾਂਪਲਾ ਨੇ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਘਪਲਿਆਂ ਅਤੇ ਸ਼ਰਾਬ ਮਾਫੀਆ 'ਚ ਨਾਮਜਦ ਸਾਰੇ ਦੋਸ਼ੀਆਂ ਦੀ ਹਿਸਟਰੀ ਸ਼ੀਟ ਬੈਂਕ ਅਤੇ ਕਾਲ ਡਿਟੇਲ ਈਡੀ ਨੂੰ ਕਾਰਵਾਈ ਲਈ ਸੌਂਪਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇੰਝ ਨਹੀਂ ਕਰਦੀ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਸਰਕਾਰ ਦੋਸ਼ੀਆਂ ਦੀ ਬਚਾਅ ਕਰ ਰਹੀ ਹੈ ਅਤੇ ਉਹ ਨਹੀਂ ਚਾਹੁੰਦੀ ਕਿ ਇਸ ਮਾਮਲੇ ਨੂੰ ਲੈ ਕੇ ਸਹੀ ਜਾਂਚ ਪੜਤਾਲ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਸਬੰਧੀ ਭਾਰਤੀ ਜਨਤਾ ਪਾਰਟੀ ਡਟ ਕੇ ਲੋਕਾਂ ਨਾਲ ਖੜੀ ਹੈ ਅਤੇ ਲੋਕਾਂ ਨੂੰ ਇਨਸਾਫ ਦਵਾਉਣ ਲਈ ਉਹ ਹਰ ਸੰਭਵ ਕੋਸ਼ਿਸ਼ਾਂ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਵਾਪਰੇ ਜ਼ਹਿਰੀਲੇ ਸ਼ਰਾਬ ਕਾਂਡ ਤੋਂ ਬਾਅਦ ਇਹ ਮਾਮਲਾ ਭੱਖਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇੇ ਵਿਰੋਧੀ ਪਾਰਟੀਆਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.