ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ 'ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ (Illegal occupation of Panchayat lands) ਨੂੰ ਛੁਡਵਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੱਜ ਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਵਿਧਾਨ ਸਭਾ ਹਲਕੇ ਦੇ ਪਿੰਡ ਮੰਗਾ (Manga village in the tumultuous Tanda assembly constituency of Hoshiarpur) ਵਿੱਚ ਕਰੀਬ 38 ਏਕੜ ਇੱਕ ਕਨਾਲ ਜ਼ਮੀਨ ਮੰਗਾ ਪਿੰਡ ਦੀ ਪੰਚਾਇਤ ਨੂੰ ਸੌਂਪੀ ਗਈ, ਜਿਸ ਦਾ ਸਮਾਂ ਦਿੱਤਾ ਗਿਆ, ਅੱਜ ਭੂੰਗਾ ਪੰਚਾਇਤੀ ਵਿਭਾਗ (Department of Panchayats) ਨੇ ਵੀ ਇਸ ਜ਼ਮੀਨ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਜ਼ਮੀਨ ਨੂੰ ਜਾਰੀ ਕੀਤਾ।
ਇਸ ਮੌਕੇ ਬੀ.ਡੀ.ਪੀ.ਓ ਭੂੰਗਾ ਸੁਰੇਸ਼ ਕੁਮਾਰ ਨੇ ਦੱਸਿਆ ਕਿ ਬਲਾਕ ਉੜਮੁੜ ਵਿਖੇ ਪੰਚਾਇਤੀ ਜ਼ਮੀਨਾਂ (Panchayat lands at Uramur) 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਜਲਦ ਹੀ ਹਟਾਇਆ ਜਾਵੇਗਾ, ਇਸ ਲਈ ਸਾਰਿਆਂ ਨੂੰ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਕੋਈ ਪ੍ਰਸ਼ਾਸਨ ਦੇ ਕੰਮ ਵਿਚ ਵਿਘਨ ਪਾਉਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ 'ਤੇ ਤੁਰੰਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਉੜਮੁੜ ਟਾਂਡਾ ਤੋਂ 'ਆਪ' ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਹੁਕਮਾਂ ਅਨੁਸਰਾ ਉਨ੍ਹਾਂ ਦੀ ਟੀਮ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਸਰਕਾਰੀ ਡਿਸਪੈਂਸਰੀ ਤੋਂ ਕਬਜਾ ਛੁਡਾਉਣ ਲਈ ਵਿਧਾਇਕ ਤੇ ਸਰਪੰਚ ਵਿਚਾਲੇ ਤਕਰਾਰ, ਜਾਣੋ ਕਿਉਂ...
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਇੱਕ ਇਮਾਨਦਾਰ ਵਿਅਕਤੀ ਹਨ, ਜੋ ਪੰਜਾਬ ਅਤੇ ਪੰਜਾਬੀਆਂ ਦੇ ਚੰਗੇ ਭਵਿੱਖ ਲਈ ਇਹ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਪੰਜਾਬ ਅੰਦਰ ਜਿਵੇਂ ਨਾਜਾਇਜ਼ ਕਬਜ਼ੇ ਖ਼ਤਮ ਕੀਤੇ ਹਨ, ਠੀਕ ਉਸੇ ਤਰ੍ਹਾਂ ਪੰਜਾਬ ਅੰਦਰੋਂ ਬੇਰੁਜ਼ਗਾਰੀ ਅਤੇ ਨਸ਼ੇ ਦਾ ਪੂਰਨ ਖਾਤਮਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮਹਿੰਗਾਈ ਦਾ ਝਟਕਾ, ਘਰੇਲੂ LPG ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ, ਜਾਣੋ ਨਵੇਂ ਰੇਟ