ਹੁਸ਼ਿਆਰਪੁਰ: ਕੋਰੋਨਾ ਵਾਇਰਸ ਕਾਰਨ ਸਰਕਾਰ ਤੇ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਚੁੱਕੇ ਜਾ ਰਹੇ ਹਨ। ਕੋਰੋਨਾ ਵਾਇਰਸ ਨਾਲ ਮਰਨ ਵਾਲੇ ਬੰਗਾ ਦੇ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ, ਹਰਭਜਨ ਸਿੰਘ 'ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਤੋਂ ਬਾਅਦ ਹਰਭਜਨ ਸਿੰਘ ਦੇ ਹਾਲਾਤ ਵਿਗੜਦੇ ਦੇਖ ਅੱਜ ਪਿੰਡ ਮੋਰਾਂ ਵਾਲੀ ਤੋਂ ਪਰਿਵਾਰ ਦੇ 7 ਮੈਂਬਰਾਂ ਨੂੰ ਸ਼ੱਕੀ ਹਾਲਾਤਾਂ ਵਿੱਚ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿੱਚ ਲਿਆਂਦਾ ਗਿਆ ਹੈ।
ਇਨ੍ਹਾਂ ਹੀ ਨਹੀਂ, ਪੁਲਿਸ ਵਲੋਂ ਪਿੰਡ ਮੋਰਾਂ ਵਾਲੀ ਤੇ ਪਠਲਾਵਾ ਦੇ ਵਿਚਾਲੇ ਹੱਦ ਬੰਦੀ ਉੱਤੇ ਰੋਕ ਲਗਾ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਵੀਰਵਾਰ ਨੂੰ ਪਿੰਡ ਪਠਲਾਵਾ ਵਿੱਚ ਬਜ਼ੁਰਗ ਦੀ ਮੌਤ ਤੋਂ ਬਾਅਦ ਅਜਿਹਾ ਫੈਸਲਾ ਲਿਆ ਗਿਆ ਹੈ ਤੇ ਬੈਰੀਕੇਡ ਲਗਾ ਕੇ ਇਨ੍ਹਾਂ ਪਿੰਡਾ ਚੋਂ ਲੋਕਾਂ ਨੂੰ ਇੱਕ ਤੋਂ ਦੂਜੇ ਪਿੰਡ ਨਹੀਂ ਜਾਣ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਇਸ ਬੀਮਾਰੀ ਕਾਰਨ ਡਰ ਦਾ ਮਾਹੌਲ ਹੈ। ਪਿੰਡ ਦਾ ਲਿੰਕ ਇੱਕ ਦੂਜੇ ਨਾਲ ਤੋੜਿਆ ਗਿਆ ਹੈ, ਤਾਂ ਕਿ ਬੀਮਾਰੀ ਇੱਧਰ ਤੋ ਉਧਰ ਨਾ ਜਾ ਸਕੇ। ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਕਦਮ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੁੱਕੇ ਹਨ ਤੇ ਇਹ ਸਭ ਸਥਾਨਕ ਵਾਸੀਆਂ ਦੇ ਬਚਾਅ ਲਈ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਝੂਠ: ਕੈਪਟਨ