ਗੜ੍ਹਸ਼ੰਕਰ: ਪੰਜਾਬ ਦੀ ਕਾਂਗਰਸ ਸਰਕਾਰ ਦੀ ਰਹਿਨੁਮਾਈ ਹੇਠ ਗੜ੍ਹਸ਼ੰਕਰ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਵਿਚ ਪਾਣੀ ਦੀ ਸਮੱਸਿਆ ਨੂੰ ਵੱਡੇ ਪੱਧਰ ਤੇ ਹੱਲ ਕੀਤਾ ਜਾਂ ਚੁੱਕਾ ਹੈ, ਇਸ ਦੌਰਾਨ ਵਾਟਰ ਸਪਲਾਈ ਸੀਵਰੇਜ ਬੋਰਡ ਡਾਇਰੈਕਟਰ ਸਰਿਤਾ ਸ਼ਰਮਾ ਨੇ ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਸਮੇਂ ਕਿਹਾ,
ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਭਰ ਦੇ ਪਿੰਡਾਂ ਦੇ ਵਿੱਚ ਡਿਵੈਲਪਮੈਂਟ ਕਰਾਉਣ ਦੇ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਤਰੱਕੀ ਕਰਵਾਈ ਜਾਏਗੀ, ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਰਿਤਾ ਸ਼ਰਮਾ ਡਾਇਰੈਕਟਰ ਵਾਟਰ ਅਤੇ ਸੀਵਰੇਜ ਬੋਰਡ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ, ਕਿ ਗੜ੍ਹਸ਼ੰਕਰ ਇਲਾਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਗੜ੍ਹਸ਼ੰਕਰ ਦੇ ਵਿੱਚ ਪਾਣੀ ਦਾ ਜ਼ਮੀਨੀ ਲੈਵਲ ਕਾਫ਼ੀ ਥੱਲੇ ਜਾਂ ਚੁੱਕਾ ਹੈ। ਜਿਸ ਦੇ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ, ਅਤੇ ਪਾਣੀ ਨੂੰ ਸਟੋਰ ਕਰਨ ਅਤੇ ਪਾਣੀ ਦੀ ਹੋ ਰਹੀ ਬਰਬਾਦੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣੇ ਚਾਹੀਦੇ।
ਇਹ ਵੀ ਪੜ੍ਹੋ:- ਸਿੱਧੂ ਦਾ ਦਿੱਲੀ ਤੋਂ ਆਪਣੇ ਸਮਰਥਕਾਂ ਨੂੰ ਸੁਨੇਹਾ