ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਦੇਣੋਵਾਲ ਕਲਾ ਨਿਵਾਸੀਆ ਵਲੋ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ ਦੇ ਚਾਰੋ ਪਾਸੇ ਬੈਨਰ ਲਗਾ ਕੇ ਰਾਜਨੀਤਕ ਪਾਰਟੀਆ ਨੂੰ ਪਿੰਡਾਂ ਵਿੱਚ ਕਿਸੇ ਵੀ ਕਿਸਮ ਦੀ ਸਿਆਸੀ ਸਰਗਰਮੀ ਕਰਨ ਤੋਂ ਮਨਾ ਕੀਤਾ ਹੈ। ਇਸ ਦੌਰਾਨ ਕੇਂਦਰ ਸਰਕਾਰ (Government) ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ।
ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 600 ਤੋ ਵੱਧ ਕਿਸਾਨ ਸ਼ਹੀਦ (Martyr) ਹੋ ਗਏ ਹਨ, ਪਰ ਕੁਝ ਰਾਜਨੀਤਕ ਪਾਰਟੀਆ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਪਿੰਡਾਂ ਵਿੱਚ ਸਿਆਸੀ ਮੀਟਿੰਗਾਂ ਕਰ ਕੇ ਲੋਕਾਂ ਵਿੱਚ ਫੁੱਟ ਪਾ ਰਹੀਆ ਹਨ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਏਗਾ।
ਕਿਸਾਨ ਆਗੂ ਨੇ ਕਿਹਾ ਹੈ ਕਿ ਰਾਜਨੀਤਕ ਦਲ ਹਰ ਪੰਜ ਸਾਲਾਂ ਬਾਅਦ ਇਹਨਾਂ ਨੂੰ ਵੋਟਰਾਂ ਦੀ ਯਾਦ ਆਉਂਦੀ ਹੈ। ਉਨ੍ਹਾਂ ਕਿਹਾ ਜਦੋਂ ਤੱਕ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕੋਈ ਵੀ ਪਾਰਟੀ ਪਿੰਡ ਵਿਚ ਵੋਟਾਂ ਮੰਗਣ ਨਾ ਆਵੇੇ।