ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਸੀਨੀਅਰ ਆਗੂ ਡਾ. ਚੀਮਾ ਧੋਖਾਧੜੀ ਦੇ ਕੇਸ ਵਿੱਚ ਕਸੂਤਾ ਫਸ ਗਏ ਹਨ। ਅਸਲ ਦੇ ਵਿੱਚ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਇੱਕ ਫੌਜਦਾਰੀ ਕੇਸ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਇਲਜ਼ਾਮ ਲਗਾਏ ਸਨ, ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਚੋਣ ਕਮਿਸ਼ਨ ਕੋਲ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਹਨ, ਉਨ੍ਹਾਂ ਵਿੱਚ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਹੈ। ਦੂਜੇ ਪਾਸੇ ਜੋ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਅਤੇ ਦਿੱਲੀ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਕੋਲ ਕਾਗਜ਼ਾਤ ਪੇਸ਼ ਕੀਤੇ ਗਏ। ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਪਾਰਟੀ ਬਣਦੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੀ ਲੜਦਾ ਹੈ।
ਇਸ ਮਾਮਲੇ ਵਿੱਚ ਇਹ ਤਿੰਨੇ ਅਕਾਲੀ ਆਗੂ ਸੁਪਰੀਮ ਕੋਰਟ ਵੀ ਜਾ ਸਕਦੇ ਹਨ। ਪਰ ਹੁਣ ਹੇਠਲੀ ਅਦਾਲਤ ਵਿੱਚ ਇਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲੇਗਾ। ਹੁਸ਼ਿਆਰਪੁਰ ਦੀ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।
ਜਦੋਂ ਈ.ਟੀ.ਵੀ ਦੀ ਟੀਮ ਨੇ ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਨਾਲ ਗੱਲ ਕੀਤੀ, ਤਾਂ ਉਨ੍ਹਾਂ ਕਿਹਾ ਕਿ ਉਹ ਬੜੇ ਲੰਬੇ ਸਮੇਂ ਤੋਂ ਇਨ੍ਹਾਂ ਦੇ ਨਾਲ ਕੇਸ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਨੇ ਲੱਖਾਂ ਰੁਪਏ ਦੇ ਵਕੀਲ ਕੀਤੇ, ਪਰ ਅੱਜ ਜਿੱਤ ਸਚਾਈ ਦੀ ਹੋਈ ਹੈ।
ਇਹ ਵੀ ਪੜ੍ਹੋ: ਸਿੱਧੂ ਨੇ ਹੁਣ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਕੀਤੀ ਗੱਲ ?