ਹੁਸ਼ਿਆਰਪੁਰ: ਸਰਵਿਸ ਕਲੱਬ 'ਤੇ ਹੁਸ਼ਿਆਰਪੁਰ ਸਪੋਰਟਸ ਕਲੱਬ ਵੱਲੋਂ ਹਾਫ਼ ਮੈਰਾਥੋਨ ਦੌੜ ਕਰਵਾਈ। ਇਸ ਹਾਫ਼ ਮੈਰਾਥੋਨ 'ਚ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌੜ 'ਚ ਭਾਜਪਾ ਮੇਅਰ ਸ਼ਿਵ ਸੂਦ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ।
ਇਸ ਮੌਕੇ ਸ਼ਹਿਰ ਦੇ ਮੇਅਰ ਸ਼ਿਵ ਸੂਦ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਸਪੋਰਟਸ ਕਲੱਬ ਦੀ ਟੀਮ ਨੂੰ ਵਧਾਇਆਂ ਦਿੱਤੀਆਂ ਤੇ ਕਿਹਾ ਕਿ ਉਨ੍ਹਾਂ ਨੇ ਇਸ ਮੈਰਾਥੋਨ ਨਾਲ ਬਚਿਆਂ, ਨੌਜਵਾਨਾਂ ਤੇ ਬਜੁਰਗਾਂ ਨੂੰ ਪ੍ਰੇਰਨਾ ਮਿਲਦੀ ਹੈ।
ਉਨ੍ਹਾਂ ਨੇ ਕਿਹਾ ਇਸ ਹਾਫ਼ ਮੈਰਾਥੋਨ ਦੌੜ 'ਚ ਹਜ਼ਾਰਾਂ ਦੀ ਗਿਣਤੀ 'ਚ ਭਾਗੀਦਾਰਾਂ ਨੇ ਹਿੱਸਾ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਦੌੜਾਂ ਹਰ ਸਾਲ ਸਮੇਂ ਸਿਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਰਕਾਰ ਨੂੰ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ 'ਚ ਹਿੱਸਾ ਲੈ ਕੇ ਨੌਜਵਾਨਾ ਤੇ ਬਚਿਆ ਦੇ ਹੌਸਲੇ ਨੂੰ ਵੱਧਣਾ ਚਾਹੀਦਾ ਹੈ।
ਹੁਸ਼ਿਆਰਪੁਰ ਸਪੋਰਟਸ ਕਲੱਬ ਦੇ ਪ੍ਰਬੰਧਕ ਨੇ ਦੱਸਿਆ ਕਿ ਨਸ਼ੇ ਵੱਲ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਇਹ ਬਹੁਤ ਹੀ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹਨ।