ਗੜ੍ਹਸ਼ੰਕਰ: ਪੰਜਾਬ ਤੋਂ ਨੌਜਵਾਨ ਵਿਦੇਸ਼ਾਂ 'ਚ ਜਾਂਦੇ ਤਾਂ ਆਪਣੇ ਚੰਗੇ ਭਵਿੱਖ ਲਈ ਹਨ ਪਰ ਉਥੇ ਕਿਸੇ ਅਣਹੋਣੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ, ਜਿਥੇ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਨੋਗਾਰਾ 'ਚ ਸੜਕ ਹਾਦਸੇ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਾਲਦੀ ਨਾਲ ਸਬੰਧਿਤ 23 ਸਾਲਾ ਨੌਜਵਾਨ ਦਲਵੀਰ ਸਿੰਘ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਸਾਰ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਲਵੀਰ ਸਿੰਘ ਕਰੀਬ 6 ਸਾਲ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਲਈ ਇਟਲੀ ਦੀ ਧਰਤੀ 'ਤੇ ਗਿਆ ਸੀ ਤੇ ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ। ਇਸ ਦੌਰਾਨ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਕਾਰ ਦੀ ਟਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਆਪਣੇ ਪਿੰਡ ਆਉਣਾ ਸੀ।
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ: ਇਸ ਸਬੰਧੀ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਇਟਲੀ ਰਹਿ ਰਹੇ ਪਿਤਾ ਦੇ ਫੋਨ ਆਉਣ ਤੋਂ ਬਾਅਦ ਹੀ ਪੁੱਤ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਪਿਤਾ ਕੋਲ ਹੀ ਇਟਲੀ ਰਹਿੰਦਾ ਸੀ ਤੇ ਉਸ ਦੀ ਇੱਕ ਭੈਣ ਕੈਨੇਡਾ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਮਾਂ ਸਦਮੇ 'ਚ ਪਹੁੰਚ ਗਈ।
- Sangrur Meritorious School Update: ਬਿਮਾਰ ਸਕੂਲੀ ਬੱਚਿਆਂ ਨੂੰ ਹਸਪਤਾਲ ਮਿਲਣ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ, ਖ਼ਰਾਬ ਭੋਜਨ ਖਾਣ ਨਾਲ ਹੋਏ ਸੀ ਬਿਮਾਰ
- ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ’ਤੇ ਲਟਕੀ ਤਲਵਾਰ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
- ਕੇਜਰੀਵਾਲ ਦਾ ਦਾਅਵਾ, ‘ਆਗਾਮੀ ਆਮ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ’
ਪਰਿਵਾਰ ਦੀ ਸਰਕਾਰਾਂ ਨੂੰ ਮਦਦ ਦੀ ਗੁਹਾਰ: ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਹੀ ਪਿੰਡ 'ਚ ਰਹਿ ਰਹੇ ਸੀ ਤੇ ਉਨ੍ਹਾਂ ਦਾ ਕਹਿਣਾ ਕਿ ਕਈ ਇੱਛਾਵਾਂ ਸੀ ਜੋ ਉਨ੍ਹਾਂ ਦੀਆਂ ਪੁੱਤ ਦੀ ਮੌਤ ਨਾਲ ਅਧੂ੍ਰੀਆਂ ਰਹਿ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦਿਆਂ ਅਪੀਲ ਕੀਤੀ ਕਿ ਉਨ੍ਹਾਂ ਦੇ ਜਵਾਨ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ 'ਚ ਮਦਦ ਕੀਤੀ ਜਾਵੇ ਤਾਂ ਜੋ ਉਹ ਉਸਦੀਆਂ ਅੰਤਿਮ ਰਸਮਾਂ ਕਰ ਸਕਣ।