ਹੁਸ਼ਿਆਰਪੁਰ: ਯੂਥ ਕਾਂਗਰਸ (Youth Congress) ਵੱਲੋਂ ਮਹਿੰਗਾਈ ਨੂੰ ਲੈਕੇ ਹੁਸ਼ਿਆਰਪੁਰ ਦੇ ਵਿੱਚ ਮੋਦੀ ਸਰਕਾਰ (Modi government) ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੇ ਵਿੱਚ ਯੂਥ ਕਾਂਗਰਸ ਪੰਜਾਬ ਦੇ ਇੰਚਾਰਜ ਬੰਟੀ ਸ਼ੈਲਕੇ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਦੀ ਅਗਵਾਈ ਵਿੱਚ ਯੂਥ ਕਾਂਗਰਸ ਵੱਲੋਂ ਪੈਟਰੋਲ ਡੀਜ਼ਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਅਤੇ ਮਹਿੰਗਾਈ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਬੰਟੀ ਸ਼ੈਲਕੇ ਵੱਲੋਂ ਮੋਦੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕਾਂਗਰਸ ਆਗੂ ਨੇ ਕਿਹਾ ਕਿ ਇਸ ਵਧ ਰਹੀ ਮਹਿੰਗਾਈ ਦੇ ਕਾਰਨ ਦੇਸ਼ ਦੇ ਲੋਕ ਕੇਂਦਰ ਖਿਲਾਫ਼ ਸੜਕਾਂ ਦੇ ਆ ਚੁੱਕੇ ਹਨ। ਉਨ੍ਹਾ ਕਿਹਾ ਕਿ ਜੇ ਜਲਦ ਮਹਿੰਗਾਈ ਤੇ ਕਾਬੂ ਨਾ ਪਾਇਆ ਗਿਆ ਤਾਂ ਕੇਂਦਰ ਖਿਲਾਫ਼ ਵੱਡੀ ਪੱਧਰ ਉੱਪਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਦੌਰਾਨ ਪੱਤਰਕਾਰਾਂ ਵੱਲੋਂ ਉਨ੍ਹਾਂ ਤੋਂ ਸੂਬੇ ਦੀ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਸਵਾਲਾਂ ਦੇ ਗੋਲ ਮੋਲ ਜਵਾਬ ਦਿੰਦੇ ਨਜ਼ਰ ਆਏ। ਇਸ ਮੌਕੇ ਉਨ੍ਹਾਂ ਤੋਂ ਸੂਬੇ ਦੇ ਮੁਲਾਜ਼ਮ ਵਰਗ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਬਾਰੇ ਵੀ ਸਵਾਲ ਕੀਤਾ ਗਿਆ ਸੀ ਤਾਂ ਉਹ ਇਸ ਸਵਾਲ ਦਾ ਕੋਈ ਵੀ ਠੋਸ ਜਵਾਬ ਨਹੀਂ ਦੇ ਸਕੇ।
ਇਹ ਵੀ ਪੜ੍ਹੋ: ਪਿਛਲੇ 47 ਦਿਨਾਂ ਤੋਂ ਟੋਲ ਪਲਾਜ਼ਾ ਵਰਕਰਾਂ ਦੀ ਕੰਪਨੀ ਖ਼ਿਲਾਫ਼ ਭੁੱਖ ਹੜਤਾਲ ਜਾਰੀ