ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਪ੍ਰਤੀ ਭਾਜਪਾ ਦੇ ਸਾਬਕਾ ਕੈਬਿਨੇਟ ਮੰਤਰੀ ਤੀਕਸ਼ਣ ਸੂਦ ਨੇ ਪਿਛਲੇ ਦਿਨੀਂ ਬਿਆਨਬਾਜ਼ੀ ਕੀਤੀ ਸੀ, ਜਿਸ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਕੁਝ ਨੌਜਵਾਨਾਂ ਨੇ ਮੰਤਰੀ ਦੇ ਘਰ ਦੇ ਬਾਹਰ ਗੋਹਾ ਦੀ ਢੇਰੀ ਲੱਗਾ ਦਿੱਤੀ।
ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮਗਰੋਂ ਭਾਜਪਾ ਆਗੂਆਂ ਨੇ ਪੰਜਾਬ ਪੁਲਿਸ ਅਤੇ ਡੀਐਸਪੀ ਜਗਦੀਸ਼ ਅੱਤਰੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਭਾਜਪਾ ਦੇ ਕੈਬਿਨੇਟ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਸਿੱਧੀ ਗੁੰਡਾਗਰਦੀ ਹੋ ਰਹੀ ਹੈ। ਕੁੱਝ ਸ਼ਰਾਰਤੀ ਅਨਸਰ ਉੱਠ ਕੇ ਉਨ੍ਹਾਂ ਘਰ ਦੇ ਬਾਹਰ ਕੂੜਾ ਸੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਹਨ ਤੇ ਉਹ ਕਿਸਾਨਾਂ ਦੇ ਹਿੱਤ ਦੀ ਗੱਲ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਜਿਹੜਾ ਕੂੜਾ ਸੁੱਟਿਆ ਗਿਆ ਹੈ ਇਹ ਕੂੜਾ ਕਾਂਗਰਸੀ ਦੀ ਸ਼ੈਅ ਉੱਤੇ ਸੁਟਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਜਪਾ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ।