ETV Bharat / state

ਜਲੰਧਰ 'ਚ ਕਰੀਬ 1.10 ਲੱਖ ਬੱਚਿਆਂ ਨੂੰ ਲੱਗੇਗੀ ਵੈਕਸੀਨ : ਡਿਪਟੀ ਕਮਿਸ਼ਨਰ - ਬੱਚਿਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਦੇਸ਼ ਵਿੱਚ ਅੱਜ ਤੋਂ 15 ਤੋਂ 18 ਸਾਲ ਵਰਗ ਦੇ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਨੂੰ ਲੈਕੇ ਜਲੰਧਰ ਵਿੱਚ ਕਰੀਬ 1 ਲੱਖ ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ।

ਜਲੰਧਰ 'ਚ ਕਰੀਬ 1.10 ਲੱਖ ਬੱਚਿਆਂ ਨੂੰ ਲੱਗੇਗੀ ਵੈਕਸੀਨ

author img

By

Published : Jan 3, 2022, 9:36 AM IST

ਜਲੰਧਰ: ਦੇਸ਼ ਵਿੱਚ ਅੱਜ ਤੋਂ 15 ਤੋਂ 18 ਸਾਲ ਵਰਗ ਦੇ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ (covid vaccination) ਹੋ ਚੁੱਕੀ ਹੈ। ਇਸੇ ਦੇ ਚੱਲਦੇ ਜਲੰਧਰ ਵਿੱਚ ਬੱਚਿਆਂ ਨੂੰ ਕੋਵਿਡ ਟੀਕਾਕਰਨ ਲਗਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1.10 ਲੱਖ ਬੱਚਿਆਂ ਵੈਕਸੀਨ ਲਗਾਈ ਜਾਵੇਗੀ।

ਜਲੰਧਰ 'ਚ ਕਰੀਬ 1.10 ਲੱਖ ਬੱਚਿਆਂ ਨੂੰ ਲੱਗੇਗੀ ਵੈਕਸੀਨ
ਜਲੰਧਰ 'ਚ ਕਰੀਬ 1.10 ਲੱਖ ਬੱਚਿਆਂ ਨੂੰ ਲੱਗੇਗੀ ਵੈਕਸੀਨ

ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਬੱਚਿਆਂ ਨੂੰ ਕੋ-ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ 4 ਸਾਈਟਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿੱਚ ਈ.ਐਸ.ਆਈ. ਡਿਸਪੈਂਸਰੀ ਨੰ. 1 ਤੇ 3, ਸ਼੍ਰੀ ਮਹਾਂਵੀਰ ਜੈਨ ਸਕੂਲ ਵਿਜੇ ਨਗਰ (ਸ਼ਕਤੀ ਨਗਰ), ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੜ੍ਹਾ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਮਕਸੂਦਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬਲਾਕ ਪੱਧਰ 'ਤੇ ਐਸ.ਐਮ.ਓਜ਼ ਨੂੰ ਬੱਚਿਆਂ ਦੇ ਵੈਕਸੀਨੇਸ਼ਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਉਮਰ ਵਰਗ ਦਾ ਕੋਈ ਵੀ ਬੱਚਾ ਟੀਕਾਕਰਨ ਸਾਈਟ 'ਤੇ ਜਾ ਕੇ ਮੌਕੇ 'ਤੇ ਰਜਿਸਟਰੇਸ਼ਨ ਕਰਵਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਉਸ ਕੋਲ ਉਸਦਾ ਅਧਾਰ ਕਾਰਡ ਜਾਂ ਕੋਈ ਵੀ ਫੋਟੋ ਪਛਾਣ ਪੱਤਰ ਹੋਣਾ ਜ਼ਰੂਰੀ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਜਨਵਰੀ ਤੋਂ ਜ਼ਿਲ੍ਹੇ ਵਿੱਚ ਬੂਸਟਰ ਡੋਜ਼ ਵੀ ਲੱਗਣੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਖੁਰਾਕ ਚੋਣਾਂ ਵਿੱਚ ਡਿਊਟੀ ਨਿਭਾਉਣ ਵਾਲੇ ਸਟਾਫ਼, ਹੈਲਥ ਤੇ ਫ਼ਰੰਟ ਲਾਈਨ ਵਰਕਰਾਂ ਸਮੇਤ ਸਹਿ ਰੋਗਾਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਹਿੱਤ ਵਿੱਚ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਯੋਗ ਲਾਭਪਾਤਰੀ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਪਹਿਲਾਂ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਦੀਆਂ ਰੋਜ਼ਾਨਾ 6,000 ਖੁਰਾਕਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 93 ਫੀਸਦੀ ਯੋਗ ਲਾਭਪਾਤਰੀਆਂ ਵੱਲੋਂ ਪਹਿਲੀ ਅਤੇ ਕਰੀਬ 61 ਫੀਸਦੀ ਲਾਭਪਾਤਰੀਆਂ ਵੱਲੋਂ ਵੈਕਸੀਨ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: Covid-19 Vaccination: ਅੱਜ ਤੋਂ 15-18 ਉਮਰ ਵਰਗ ਦਾ ਟੀਕਾਕਰਨ, ਸੱਤ ਲੱਖ ਬੱਚਿਆਂ ਨੇ ਕਰਵਾਇਆ ਰਜਿਸਟ੍ਰੇਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.