ਜਲੰਧਰ: ਭਾਜਪਾ ਦੇ ਕਾਰਜਕਰਤਾ ਰਾਜਨ ਅੰਗੂਰਾਲ ਦੇ ਖ਼ਿਲਾਫ਼ ਇੱਕ ਵਿਅਕਤੀ ਨੇ ਕੁੱਟਮਾਰ ਅਤੇ ਧੋਖਾਧੜੀ ਕਰਨ ਦਾ ਆਰੋਪ ਲਗਾਇਆ ਹੈ। ਪੀੜਤ ਵਿਅਕਤੀ ਨੇ ਦੱਸਿਆ ਕਿ ਰਾਜਨ ਅੰਗੁਰਾਲ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ ਤੇ ਉਥੇ ਉਸ ਨੂੰ ਨਾਸ਼ਤਾ ਕਰਵਾਉਣ ਤੋਂ ਬਾਅਦ ਉਸ ਦੇ ਨਾਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੱਲਬਾਤ ਕੀਤੀ ਤੇ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।
ਜ਼ੀਰਕਪੁਰ ਦੇ ਰਹਿਣ ਵਾਲੇ ਜਤਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਰਹਿਣ ਵਾਲੇ ਰਾਜਨ ਅੰਗੁਰਾਲ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ, ਫਿਰ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਨੂੰ ਲੈ ਕੇ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋਏ ਅਤੇ ਵਿਧਾਇਕ ਸੁਸ਼ੀਲ ਰਿੰਕੂ ਦੇ ਕੋਲ ਮਦਦ ਲਈ ਗੁਹਾਰ ਲਗਾਉਣ ਲਈ ਪੁੱਜੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮਦਦ ਦੇ ਲਈ ਪੁਲਿਸ ਨੂੰ ਉਨ੍ਹਾਂ ਨੇ ਖ਼ੁਦ ਬੁਲਾਇਆ ਤੇ ਉਹ ਹਸਪਤਾਲ ਵਿੱਚ ਇਲਾਜ ਕਰਵਾਉਣ ਦੇ ਲਈ ਆਏ।
ਇਹ ਵੀ ਪੜ੍ਹੋ: ਆਂਗਨਵਾੜੀ ਸੈਂਟਰਾਂ 'ਚ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼
ਪੁਲਿਸ ਅਧਿਕਾਰੀ ਮੋਹਨ ਸਿੰਘ ਨੇ ਦੱਸਿਆ ਕਿ ਬਸਤੀ ਇਲਾਕੇ ਵਿੱਚ ਲੜਾਈ ਝਗੜਾ ਹੋਇਆ ਸੀ ਅਤੇ ਇੱਕ ਵਿਅਕਤੀ ਨੂੰ ਸਹਾਇਤਾ ਦੀ ਜ਼ਰੂਰਤ ਸੀ। ਉਨ੍ਹਾਂ ਦੇ ਲਈ ਉਹ ਸਿਵਲ ਹਸਪਤਾਲ ਵਿੱਚ ਆਏ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਅੱਗਲੀ ਕਾਰਵਾਈ ਕੀਤੀ ਜਾਵੇਗੀ।