ਜਲੰਧਰ: ਪਠਾਨਕੋਟ ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੇ ਬੇਕਾਬੂ ਹੋਣ 'ਤੇ ਫੁੱਟਪਾਥ ਦੇ ਨਾਲ ਟਕਰਾਉਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਵੱਲੋਂ ਨੌਜਵਾਨ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤੇ ਉੱਥੇ ਜਾ ਕੇ ਉਸ ਦੀ ਮੌਤ ਹੋ ਗਈ।
ਰਾਧਾ ਸਵਾਮੀ ਸਤਸੰਗ ਘਰ ਤੋਂ ਵਾਪਿਸ ਆ ਰਹੇ ਸੇਵਾਦਾਰ ਨੇ ਦੱਸਿਆ ਕਿ ਵਿਅਕਤੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੋਟਰਸਾਈਕਲ ਦਾ ਬੈਲੇਂਸ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਫੁੱਟਪਾਥ 'ਤੇ ਟਕਰਾਉਣ ਨਾਲ ਵਿਅਕਤੀ ਹਸਪਤਾਲ ਵਿੱਚ ਜਾ ਕੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ: ਜੰਮੂ ਤੋਂ ਕਿਸਾਨ ਆਗੂ ਮਹਿੰਦਰ ਸਿੰਘ ਸਣੇ 2 ਗ੍ਰਿਫ਼ਤਾਰ
ਮ੍ਰਿਤਕ ਦਾ ਪਿੰਡ ਢਿਲਵਾਂ ਦਾ ਰਹਿਣ ਵਾਲਾ ਸੀ, ਜੋ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।