ETV Bharat / state

Jalandhar Lok Sabha by-election: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਮੰਗਲਵਾਰ ਨੂੰ 11 ਨਾਮਜ਼ਦਗੀਆਂ ਦਾਖਲ

author img

By

Published : Apr 19, 2023, 8:36 AM IST

ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਮੰਗਲਵਾਰ ਨੂੰ 11 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਭਾਰਤੀ ਜਨਤਾ ਪਾਰਟੀ, ਅਕਾਲੀ-ਬਸਪਾ ਗਠਜੋੜ, ਸ਼੍ਰੋਮਣੀ ਅਕਾਲੀ ਦਲ (ਅ) ਅਤੇ ਅਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਦੱਸ ਦਈਏ ਕਿ ਇਹ ਨਾਮਜ਼ਦਗੀਆਂ 20 ਅਪ੍ਰੈਲ ਤੱਕ ਭਰੀਆਂ ਜਾ ਸਕਣਗੀਆਂ ਤੇ 21 ਅਪ੍ਰੈਲ ਨੂੰ ਪੜਤਾਲ ਹੋਵੇਗੀ।

11 nominations filed for Jalandhar Lok Sabha by-election on Tuesday

ਜਲੰਧਰ: ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਦੀ ਜਿਮਨੀ ਚੋਣ ਲਈ ਬੀਤੇ ਦਿਨ ਯਾਨੀ 18 ਅਪ੍ਰੈਲ ਨੂੰ 11 ਨਾਮਜ਼ਦਗੀਆਂ ਦਾਖਲ ਹੋਈਆਂ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ। ਜਦਕਿ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਅਤੇ ਸੁਨੀਤਾ ਵਲੋਂ ਐਡੀਸ਼ਨਲ ਫਾਰਮ ਜਮ੍ਹਾ ਕਰਵਾਏ।

ਇਹ ਵੀ ਪੜੋ: ਟਰਾਂਸਪੋਰਟ ਮੰਤਰੀ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ 'ਚ ਤਬਦੀਲੀ ਦੀ ਮੰਗ

ਇਹਨਾਂ ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ: ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਜਪਾ ਵਲੋਂ ਇੰਦਰ ਇਕਬਾਲ ਸਿੰਘ, ਅਕਾਲੀ-ਬਸਪਾ ਗਠਜੋੜ ਵਲੋਂ ਡਾ. ਸੁਖਵਿੰਦਰ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ(ਅ) ਵਲੋਂ ਗੁਰਜੰਟ ਸਿੰਘ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਗੁਲਸ਼ਨ ਕੁਮਾਰ, ਮਨਜੀਤ ਸਿੰਘ, ਤੀਰਥ ਸਿੰਘ, ਰੋਹਿਤ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

10 ਮਈ ਨੂੰ ਪੈਣਗੀਆਂ ਵੋਟਾਂ: ਜ਼ਿਕਰਯੋਗ ਹੈ ਕਿ 10 ਮਈ ਨੂੰ ਲੋਕ ਸਭਾ ਦੀ ਹੋਣ ਵਾਲੀ ਜਿਮਨੀ ਚੋਣ ਲਈ 20 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਇਸੇ ਤਰ੍ਹਾਂ 21 ਅਪ੍ਰੈਲ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਕੋਰਟ ਰੂਮ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ 24 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਵਾਪਿਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਵੋਟਾਂ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।

ਪੁਲਿਸ ਪ੍ਰਸ਼ਾਸਨ ਪੂਰਾ ਤਰ੍ਹਾਂ ਚੌਕਸ: ਜਲੰਧਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਆਪਣੀ ਪੂਰੀ ਬਿਨਾਂ ਜਿਮਨੀ ਚੋਣਾਂ ਨੂੰ ਲੈ ਕੇ ਤਿਆਰੀ ਕਰ ਲਈ ਗਈ ਹੈ ਜਿਸ ਨੂੰ ਲੈ ਕੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਪੁਸਤਕ ਦੇ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ, ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਇਨ੍ਹਾਂ ਜਿਮਨੀ ਚੋਣਾਂ ਦੌਰਾਨ ਆਪਣੀ ਵੋਟ ਦਾ ਸਹੀ ਇਸਤਮਾਲ ਕਰਨ ਤਾਂ ਜੋ ਸਹੀ ਉਮੀਦਵਾਰ ਨੂੰ ਉਹ ਲਿਆ ਸਕਣ। (ਪ੍ਰੈਸ ਨੋਟ)

ਇਹ ਵੀ ਪੜੋ: Daily Hukamnama 19 April: ੬ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.