ਜਲੰਧਰ: ਜਲੰਧਰ ਦੇ ਕਸਬਾ ਫਿਲੌਰ 'ਚ ਅੰਬੇਡਕਰ ਸ਼ਕਤੀ ਦਲ ਪੰਜਾਬ ਵਲੋਂ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਜੀ ਦੇ 130ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੋਟਰਸਾਈਕਲ ਮਾਰਚ ਦੀ ਸ਼ੁਰੂਆਤ ਫਿਲੌਰ ਸਬਜ਼ੀ ਮੰਡੀ ਚੌਂਕ ਤੋਂ ਹੋਈ, ਜੋ ਮੁਹੱਲਾ ਰਵੀਦਾਸਪੁਰਾ, ਪਿੰਡ ਨੰਗਲ, ਪਿੰਡ ਰਾਮਗੜ੍ਹ ਤੋਂ ਹੁੰਦਾ ਹੋਇਆ ਫਿਲੌਰ ਅੰਬੇਡਕਰ ਚੌਂਕ 'ਚ ਸਮਾਪਤ ਹੋਵੇਗਾ।
ਇਸ ਮੌਕੇ ਬੋਲਦਿਆਂ ਅੰਬੇਡਕਰ ਸ਼ਕਤੀ ਦਲ ਦੇ ਪ੍ਰਧਾਨ ਗੋਲਡੀ ਨਾਹਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੋਟਰਸਾਈਕਲ ਮਾਰਚ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਧੂਮ ਧਾਮ ਨਾਲ ਮਨਾਉਣ ਲਈ ਸਹਿਯੋਗ ਦੇਣ ਅਤੇ ਮੋਟਰਸਾਈਕਲ ਮਾਰਚ 'ਚ ਸ਼ਾਮਲ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਟਰਸਾਈਕਲ ਮਾਰਚ 'ਚ ਕੋਰੋਨਾ ਦੀਆਂ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।