ਜਲੰਧਰ: ਕਸਬਾ ਫਿਲੌਰ ਵਿਖੇ ਸਤਲੁਜ ਦਰਿਆ ’ਤੇ ਇੱਕ ਸੱਠ ਸਾਲਾ ਬਜ਼ੁਰਗ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ, ਜਿਸ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਮੁਖੀ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੋਲ ਇਕ ਬਜ਼ੁਰਗ ਵਿਅਕਤੀ ਬੇਹੋਸ਼ੀ ਹਾਲਤ ਵਿੱਚ ਹੈ। ਜਦੋਂ ਪੁਲਿਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚਣ ਉਪਰੰਤ ਉਸ ਬਜ਼ੁਰਗ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਾ ਦਿੱਤਾ।
ਉਨ੍ਹਾਂ ਨੇ ਦੱਸਿਆ ਕਿ ਬਜ਼ੁਰਗ ਦੀ ਉਮਰ ਲਗਪਗ ਸੱਠ ਸਾਲਾ ਲੱਗ ਰਹੀ ਹੈ। ਉਨ੍ਹਾਂ ਦੱਸਣ ਅਨੁਸਾਰ ਬੀਤੀ ਰਾਤ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਗਈ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਦੇ ਕੋਲ ਕੁਝ ਵੀ ਨਹੀਂ ਸੀ ਨਾ ਕੋਈ ਪਛਾਣ ਪੱਤਰ, ਜਿਸ ਕਾਰਨ ਹਾਲੇ ਤੱਕ ਇਸ ਦੀ ਪਛਾਣ ਨਹੀਂ ਹੋ ਪਾਈ।
ਪਰ ਉਨ੍ਹਾਂ ਨੇ ਇਸ ਨੂੰ 82 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਦੀ ਸ਼ਨਾਖਤ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤਾ ਜਾਵੇਗੀ।