ETV Bharat / state

Jalandhar Lok Sabha by-election: 9 ਵਿਧਾਨ ਸਭਾ ਹਲਕਿਆਂ ’ਚ 1621800 ਵੋਟਰ, 1972 ਪੋਲਿੰਗ ਸਟੇਸ਼ਨ, 1850 ਸਰਵਿਸ ਵੋਟਰ - constituencies of Jalandhar

ਲੋਕ ਸਭਾ ਹਲਕੇ ਜਲੰਧਰ ਦੀ ਜਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ 24 ਅਪ੍ਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਿਸ ਲੈਣ ਦਾ ਸਮਾਂ ਹੈ।

Jalandhar Lok Sabha by-election
Jalandhar Lok Sabha by-election
author img

By

Published : Apr 23, 2023, 6:37 AM IST

ਜਲੰਧਰ: ਲੋਕ ਸਭਾ ਹਲਕੇ ਦੀ ਜਿਮਨੀ ਚੋਣ ਅਮਨ-ਅਮਾਨ ਅਤੇ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 9 ਵਿਧਾਨਸਭਾ ਹਲਕਿਆਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਂਦਿਆਂ 1972 ਪੋfਲੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨਸਭਾ ਹਲਕਿਆਂ ਵਿੱਚ ਕੁੱਲ 1621800 ਵੋਟਰ ਹਨ ਜਿਨ੍ਹਾਂ ਵਿੱਚ 844904 ਪੁਰਸ਼, 776855 ਮਹਿਲਾ ਅਤੇ 41 ਥਰਡ ਜੈਂਡਰ ਵੋਟਰ ਸ਼ਾਮਿਲ ਹਨ।

ਇਹ ਵੀ ਪੜੋ: ਸਰਬਲੋਹ ਦੇ ਬਾਟਿਆਂ 'ਚ ਸ਼ੇਕ ਪਿਲਾ ਰਹੇ ਇਸ ਨਿਹੰਗ ਸਿੰਘ ਨੇ ਲੋਕ ਕੀਤੇ ਕਾਇਲ, ਦੂਰ-ਦੂਰ ਤੱਕ ਹੋਏ ਚਰਚੇ, ਜਾਣੋ ਖਾਸੀਅਤ

ਜਲੰਧਰ ਵਿੱਚ ਵੋਟਰਾਂ ਦੀ ਗਿਣਤੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1621800 ਵੋਟਰਾਂ ਵਿੱਚ ਸਭ ਤੋਂ ਵੱਧ ਗਿਣਤੀ 200018 ਵੋਟਰ ਵਿਧਾਨਸਭਾ ਹਲਕਾ ਫਿਲੌਰ ਵਿੱਚ ਹਨ ਜਦਕਿ ਆਦਮਪੁਰ ਵਿਧਾਨਸਭਾ ਹਲਕੇ ਵਿੱਚ 164962 ਵੋਟਰ ਹਨ। ਇਸੇ ਤਰ੍ਹਾਂ ਹਲਕਾ ਨਕੋਦਰ 191067, ਹਲਕਾ ਸ਼ਾਹਕੋਟ ਵਿੱਚ 182026, ਹਲਕਾ ਕਰਤਾਰਪੁਰ ਵਿੱਚ 179704, ਹਲਕਾ ਜਲੰਧਰ ਵੈਸਟ ਵਿੱਚ 165973, ਜਲੰਧਰ ਸੈਂਟਰਲ ਵਿੱਚ 168237, ਹਲਕਾ ਜਲੰਧਰ ਉਤੱਰੀ ਵਿੱਚ 183363 ਅਤੇ ਹਲਕਾ ਜਲੰਧਰ ਛਾਉਣੀ ਵਿੱਚ 186450 ਵੋਟਰ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਵਿਧਾਨਸਭਾ ਹਲਕਿਆਂ ਵਿੱਚ ਕੁੱਲ 1850 ਸਰਵਿਸ ਵੋਟਰ ਜਿਨ੍ਹਾਂ ਵਿੱਚ 1728 ਪੁਰਸ਼ ਅਤੇ 122 ਮਹਿਲਾ ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲੌਰ ਹਲਕੇ ਵਿੱਚ 242, ਨਕੋਦਰ ਵਿੱਚ 252, ਸ਼ਾਹਕੋਟ ਵਿੱਚ 250, ਕਰਤਾਰਪੁਰ ਵਿੱਚ 228, ਜਲੰਧਰ ਵੈਸਟ ਵਿੱਚ 183, ਜਲੰਧਰ ਸੈਂਟਰਲ ਵਿੱਚ 186, ਜਲੰਧਰ ਉਤੱਰੀ 196, ਜਲੰਧਰ ਛਾਉਣੀ 218 ਅਤੇ ਆਦਮਪੁਰ ਹਲਕੇ ਵਿੱਚ 217 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਚੋਣ ਮੈਦਾਨ ਵਿੱਚ 19 ਉਮੀਦਵਾਰ: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ 24 ਅਪ੍ਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਿਸ ਲੈਣ ਦਾ ਸਮਾਂ ਹੈ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਮਨੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

ਇਹ ਵੀ ਪੜੋ: Daily Love Rashifal : ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ, ਅੱਜ ਦਾ ਲਵ ਰਾਸ਼ੀਫਲ

10 ਮਈ ਨੂੰ ਹੋਵੇਗੀ ਵੋਟਿੰਗ: ਤੁਹਾਨੂੰ ਦੱਸ ਦੇਈਏ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਨੇ ਆਮ ਚੋਣਾਂ ਲਈ ਤਿਆਰੀਆਂ ਕਰ ਲਈਆਂ ਹਨ, ਜਿਸ ਲਈ ਪੁਲਿਸ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਦੌਰਾਨ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਤਾਂ ਜੋ ਉਹਨਾਂ ਨੂੰ ਸਹੀ ਉਮੀਦਵਾਰ ਮਿਲ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.