ਜਲੰਧਰ: ਪੰਜਾਬ ਵਿੱਚ ਨਸ਼ਾ (Drugs) ਤੇ ਹਥਿਆਰਾਂ (Weapons) ਦੀ ਤਸਕਰੀ ਰੋਕਣ ਦਾ ਨਾਮ ਨਹੀਂ ਲੈ ਰਹੀ, ਰੋਜ਼ਾਨਾ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਤੋਂ ਪੰਜਾਬ ਪੁਲਿਸ (Punjab Police) ਵੱਲੋਂ ਇਨ੍ਹਾਂ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ, ਪਰ ਫਿਰ ਵੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦਾ ਧੰਦਾ ਆਪਣੇ ਪੂਰੇ ਜ਼ੋਰਾਂ ‘ਤੇ ਹੈ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਪਿੰਡ ਧਾਲੀਵਾਲ ਕਾਦੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ 2 ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ (Pistol) ਤੇ ਕਾਰਸੂਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਮੁਲਜ਼ਮ ਪਿਸਤੌਲ ਤੇ ਕਾਰਤੂਸ ਵੇਚਣ ਲਈ ਜਾ ਰਹੇ ਸਨ, ਪਰ ਇਨ੍ਹਾਂ ਦੇ ਸੌਦੇ ਤੋਂ ਪਹਿਲਾਂ ਹੀ ਪੁਲਿਸ ਨੂੰ ਇਨ੍ਹਾਂ ਬਾਰੇ ਗੁਪਤ ਸੂਚਨਾ ਮਿਲ ਗਈ ਸੀ।
ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਬਾਰੇ ਗੁਪਤਾ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ, ਫਿਰ ਜਦੋਂ ਮੁਲਜ਼ਮ ਪੁਲਿਸ ਦਾ ਨਾਕਾ ਕਰੋਸ ਕਰਨ ਲੱਗੇ ਸਨ, ਤਾਂ ਪਲੁਿਸ ਨੇ ਦੋਵਾਂ ਮੁਲਜ਼ਮਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸੀ ਲਈ ਅਤੇ ਤਲਾਸੀ ਦੌਰਾਨ ਮੁਲਜ਼ਮਾਂ ਤੋਂ ਇੱਕ ਪਿਸਤੌਲ ਤੇ 8 ਕਾਰਤੂਸ ਬਰਾਮਦ ਹੋਏ ਹਨ।
ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਵਾਸੀ ਗੁਰੂ ਨਾਨਕ ਬਸਤੀ ਬਾਵਾ ਖੇਲ ਅਤੇ ਦੂਜੇ ਚੰਦਰਦੀਪ ਵਾਸੀ ਪਿੰਡ ਧੰਨਰਾਜ ਵਜੋ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਕਿਹਾ ਕਿ ਹਰਿੰਦਰ ਸਾਹਨੀ ਜੋ ਕਿ ਜ਼ਿਲ੍ਹਾ ਮੁਜ਼ੱਫਰਨਗਰ (District Muzaffarnagar) ਦਾ ਰਹਿਣਾ ਵਾਲਾ ਹੈ, ਉਸ ਨੇ ਮੁਲਜ਼ਮਾਂ ਨੂੰ ਇਹ ਪਿਸਤੌਲ ਤੇ ਕਾਰਤੂਸ ਵੇਚਣ ਲਈ ਦਿੱਤੇ ਸਨ, ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਹਰਿੰਦਰ ਸਾਹਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪੰਜਾਬ ਦੀ ਸੁਰੱਖਿਆ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਪਹਿਲਾਂ ਵੀ ਕਈ ਵਾਰ ਪੰਜਾਬ ਵਿੱਚ ਬਾਹਰੋਂ ਆ ਰਹੇ ਹਥਿਆਰਾਂ ਬਾਰੇ ਬੋਲ ਚੁੱਕੇ ਹਨ, ਹਾਲਾਂਕਿ ਉਨ੍ਹਾਂ ਵੱਲੋਂ ਪਾਕਿਸਤਾਨ (Pakistan) ‘ਤੇ ਪੰਜਾਬ ਅੰਦਰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਲਗਾਏ ਗਏ ਹਨ, ਪਰ ਭਾਰਤ ਦੇ ਦੂਜੇ ਸੂਬੇ ਹੀ ਪੰਜਾਬ ਵਿੱਚ ਹਥਿਆਰ ਕਿਉਂ ਸਪਲਾਈ ਕਰ ਰਹੇ ਹਨ। ਇਹ ਇੱਕ ਵੱਡੇ ਸਵਾਲ ਹੈ।