ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸੰਬੰਧ ਵਿੱਚ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਕਾਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ। ਉੱਥੇ ਹੀ, ਜਲੰਧਰ-ਕਪੂਰਥਲਾ ਇਲਾਕੇ ਵਿੱਚ ਤੇਜ਼ ਹਨੇਰੀ ਦੇ ਨਾਲ ਹੀ ਮੀਂਹ ਪੈਣ ਕਾਰਨ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਭਾਰੀ ਨੁਕਸਾਨ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਸਵਾਗਤੀ ਗੇਟ ਡਿੱਗਣ ਨਾਲ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ। ਟੈਂਟ ਸਿਟੀ ਵਿੱਚ ਪਾਣੀ ਵੀ ਭਰ ਗਿਆ।
ਦੂਜੇ ਪਾਸੇ, ਹਨੇਰੀ ਅਤੇ ਮੀਂਹ ਪੈਣ ਕਾਰਨ ਸਰਕਾਰ ਵੱਲੋਂ ਕੀਤੇ ਗਏ ਇੰਤਜ਼ਾਮਾਂ 'ਤੇ ਸਵਾਲੀਆ ਨਿਸ਼ਾਨ ਵੀ ਲੱਗਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ: ਅਯੁੱਧਿਆ ਫ਼ੈਸਲਾ: ਯੂਪੀ ਦੇ ਪ੍ਰਮੁੱਖ ਸਕੱਤਰ ਅਤੇ ਡੀਜੀਪੀ ਨੂੰ ਮਿਲਣਗੇ ਸੀਜੀਆਈ ਰੰਜਨ ਗੋਗੋਈ
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ 12 ਤਰੀਕ ਨੂੰ ਕਈ ਰਾਜਨੇਤਾ ਅਤੇ ਵੱਡੀਆਂ ਹਸਤੀਆਂ ਪਹੁੰਚ ਰਹੀਆਂ ਹਨ, ਪਰ ਉਸ ਤੋਂ ਕੁਝ ਦਿਨ ਪਹਿਲਾਂ ਹੀ ਮੀਂਹ ਨੇ ਇਸ ਪ੍ਰੋਗਰਾਮ ਵਿੱਚ ਅੜਿੱਕਾ ਪਾ ਦਿੱਤਾ ਹੈ। ਉਮੀਦ ਹੈ ਕਿ ਪ੍ਰਸ਼ਾਸਨ ਜਲਦ ਹੀ ਇਸ ਨੂੰ ਠੀਕ ਕਰਕੇ ਫਿਰ ਤੋਂ ਸੁਲਤਾਨਪੁਰ ਲੋਧੀ ਨੂੰ ਪਹਿਲੇ ਜਿਹਾ ਤਿਆਰ ਕਰ ਦੇਵੇਗਾ। ਇਸ ਦੇ ਨਾਲ ਹੀ 9 ਨਵੰਬਰ, ਸ਼ਨੀਵਾਰ ਨੂੰ ਕਰਤਾਰਪੁਰ ਲਾਂਘਾ ਵੀ ਖੁੱਲ ਜਾਵੇਗਾ।