ETV Bharat / state

ਪੋਸਟਮਾਸਟਰ ਖਤਮ ਕਰ ਦਿੱਤਾ ਪੂਰਾ ਪਰਿਵਾਰ: ਪਹਿਲਾਂ ਆਪਣੀ ਪਤਨੀ, 2 ਬੇਟੀਆਂ ਅਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਕਰ ਲਈ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ ! - Village Droli Khurd

Death of 5 family members: ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿੱਚ ਇੱਕ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਪੁਲਿਸ ਨੇ ਘਰ ਦੇ ਅੰਦਰੋਂ ਬਰਾਮਦ ਕੀਤੀਆਂ ਤਾਂ ਇਲਾਕੇ ਵਿੱਚ ਸਨਸਨੀ ਫੈਲ ਗਈ। ਕੋਈ ਇਨ੍ਹਾਂ ਮੌਤਾਂ ਨੂੰ ਖੁਦਕੁਸ਼ੀ ਦੱਸ ਰਿਹਾ ਹੈ ਅਤੇ ਕੋਈ ਕਤਲ ਪਰ ਹੁਣ ਤੱਕ ਇਸ ਸਪੱਸ਼ਟ ਨਹੀਂ ਹੋਇਆ ਕਿ ਮੌਤਾਂ ਖੁਦਕੁਸ਼ੀ ਹਨ ਜਾਂ ਕਤਲ।

5 family members died on the first day of the new year in a house in Jalandhar
ਪਰਿਵਾਰ ਦੇ 5 ਜੀਆਂ ਦੀ ਹੋਈ ਮੌਤ
author img

By ETV Bharat Punjabi Team

Published : Jan 1, 2024, 7:13 PM IST

Updated : Jan 1, 2024, 7:22 PM IST

ਨਵਾਂ ਸਾਲ ਜਲੰਧਰ ਦੇ ਇੱਕ ਪਰਿਵਾਰ ਲਈ ਬਣਿਆ ਕਾਲ

ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਆਸਰਾਈਆਂ ਇਹ ਲਾਈਆਂ ਜਾ ਰਹੀਆਂ ਹਨ ਕਿ ਕਰਜ਼ੇ ਤੋਂ ਤਗ ਆਕੇ ਘਰ ਦੇ ਮੁਖੀ ਮਨਮੋਹਨ ਸਿੰਘ ਨੇ ਪਹਿਲਾਂ ਸਾਰੇ ਪਰਿਵਾਰਕ ਮੈਂਬਰਾਂ ਦਾ ਗਲਾ ਘੋਟ ਕੇ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿੱਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਕੁੜੀਆਂ ਜੋਤੀ (32) ਅਤੇ ਗੋਪੀ (31) ਇਸ ਤੋਂ ਇਲਾਵਾ ਮ੍ਰਿਤਕਾਂ ਵਿੱਚ ਜੋਤੀ ਦੀ ਛੋਟੀ ਉਮਰ ਦੀ ਬੱਚੀ ਅਮਨ ਵੀ ਸ਼ਾਮਿਲ ਹੈ।

ਪੁਲਿਸ ਕਰ ਰਹੀ ਜਾਂਚ: ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਉਹ ਆਪਣੀ ਪਚਨੀ ਨੂੰ ਫੋਨ ਕਰ ਰਿਹਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਸੀ। ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਮਕ ਰਹੀਆਂ ਸਨ ਅਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ਉੱਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿੱਚ ਇੰਚਾਰਜ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਨਜੀਤ ਸਿੰਘ ਤੇ ਰਾਤ 8.20 ਵਜੇ ਡੀਐੱਸਪੀ ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ ’ਤੇ ਪਹੁੰਚੇ।

ਮਿਲਿਆ ਸੁਸਾਈਡ ਨੋਟ: ਪੁਲਿਸ ਨੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਘਟਨਾ ਦੀ ਜਾਂਚ ਕਰ ਰਹੇ ਹਾਂ ਅਤੇ ਮੌਕੇ ਤੋਂ ਸੁਸਾਇਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮ੍ਰਿਤਕ ਮਨਮੋਹਨ ਸਿੰਘ ਨੇ ਲਿਖਿਆ ਹੈ ਕਿ ਉਸ ਨੇ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਸੀ ਅਤੇ ਇਸ ਕਰਜ਼ੇ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਸੀ। ਜਿਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ, ਇਸ ਕਾਰਨ ਘਰੇਲੂ ਵਿਵਾਦ ਅਤੇ ਕਰਜ਼ੇ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜਲੰਧਰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੇ ਗਲੇ ਉੱਤੇ ਨਿਸ਼ਾਨ ਹਨ। ਜਿਸ ਤੋਂ ਲੱਗ ਰਿਹਾ ਹੈ ਕਿ ਸਾਰਿਆਂ ਦੀ ਮੌਤ ਫਾਹਾ ਲੈਣ ਕਰਕੇ ਹੋਈ ਹੈ। ਜਦੋਂ ਉਨ੍ਹਾਂ ਨੂੰ ਤਿੰਨ ਸਾਲਾਂ ਬੱਚੀ ਦੀ ਮੌਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਸ ਦੇ ਗਲੇ ਉੱਤੇ ਵੀ ਨਿਸ਼ਾਨ ਹਨ ਪਰ ਹੋ ਸਕਦਾ ਹੈ ਕਿ ਉਸ ਦਾ ਗਲਾ ਘੋਟ ਕੇ ਕਤਲ ਕੀਤਾ ਗਿਆ ਹੋਵੇ।

Last Updated : Jan 1, 2024, 7:22 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.