ETV Bharat / state

ਤਾਲਾਬੰਦੀ ਦੌਰਾਨ ਜਲੰਧਰ ਵਿੱਚ ਗੂੰਜੀਆਂ ਕਿਲਕਾਰੀਆਂ, 800 ਬੱਚਿਆਂ ਨੇ ਲਿਆ ਜਨਮ

ਜਲੰਧਰ ਵਿੱਚ ਤਾਲਾਬੰਦੀ ਦੌਰਾਨ 800 ਦੇ ਕਰੀਬ ਬੱਚਿਆਂ ਨੇ ਜਨਮ ਲਿਆ। ਜਲੰਧਰ ਦੇ ਅਲੱਗ-ਅਲੱਗ ਹਸਪਤਾਲਾਂ ਵਿੱਚ ਮਾਂ ਬਣਨ ਦਾ ਸੁੱਖ ਪ੍ਰਾਪਤ ਕਰ ਚੁੱਕੀਆਂ, ਇਹ ਮਾਵਾਂ ਬੇਹੱਦ ਖੁਸ਼ ਨਜ਼ਰ ਆ ਰਹੀਆਂ ਹਨ।

babies born in Jalandhar
babies born in Jalandhar
author img

By

Published : Jun 7, 2020, 5:28 PM IST

Updated : Jun 7, 2020, 6:16 PM IST

ਜਲੰਧਰ: ਕੋਰੋਨਾ ਕਾਰਨ ਦੇਸ਼ 'ਚ 2 ਮਹੀਨੇ ਲੌਕਡਾਊਨ ਰਿਹਾ। ਇਨ੍ਹਾਂ ਦੋ ਮਹੀਨਿਆਂ ਦੌਰਾਨ ਬਹੁਤ ਸਾਰੇ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਅਤੇ ਕਈਆਂ ਦੀ ਮੌਤ ਵੀ ਹੋਈ ਪਰ ਇਸ ਦੇ ਦੂਸਰੇ ਪਾਸੇ ਬਹੁਤ ਸਾਰੇ ਪਰਿਵਾਰ ਅਜਿਹੇ ਵੀ ਹਨ, ਜਿਨ੍ਹਾਂ ਨੂੰ ਇਨ੍ਹਾਂ ਦੋ ਮਹੀਨੇ ਦੌਰਾਨ ਹੀ ਉਹ ਖੁਸ਼ੀਆਂ ਪ੍ਰਾਪਤ ਹੋਈਆਂ। ਜਿਸ ਦਾ ਹਰ ਮਾਂ-ਬਾਪ ਨੂੰ ਇੰਤਜ਼ਾਰ ਰਹਿੰਦਾ ਹੈ। ਜਲੰਧਰ ਵਿੱਚ ਇਨ੍ਹਾਂ ਦੋ ਮਹੀਨਿਆਂ ਦੌਰਾਨ 800 ਦੇ ਕਰੀਬ ਬੱਚਿਆਂ ਨੇ ਜਨਮ ਲਿਆ।

ਜਲੰਧਰ ਤਾਲਾਬੰਦੀ

ਜਲੰਧਰ ਦੇ ਅਲੱਗ-ਅਲੱਗ ਹਸਪਤਾਲਾਂ ਵਿੱਚ ਮਾਂ ਬਣਨ ਦਾ ਸੁੱਖ ਪ੍ਰਾਪਤ ਕਰ ਚੁੱਕੀਆਂ, ਇਹ ਮਾਵਾਂ ਬੇਹੱਦ ਖੁਸ਼ ਨਜ਼ਰ ਆ ਰਹੀਆਂ ਹਨ। ਹੋਣ ਵੀ ਕਿਉਂ ਨਾ ਕਰਫਿਊ ਦੇ ਦੌਰਾਨ ਜਿੱਥੇ ਹਰ ਕੋਈ ਦਹਿਸ਼ਤ ਵਿੱਚ ਸੀ, ਉੱਥੇ ਇਸੇ ਸਮੇਂ ਦੌਰਾਨ ਰੱਬ ਨੇ ਇਨ੍ਹਾਂ ਨੂੰ ਖੁਸ਼ੀਆਂ ਨਾਲ ਨਵਾਜਿਆ ਹੈ।

ਕਰਫਿਊ ਦੌਰਾਨ ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਨੂੰ ਹਸਪਤਾਲ ਆਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਦਾ ਖਾਸ ਇੰਤਜ਼ਾਮ ਕੀਤਾ ਗਿਆ ਸੀ। ਹਸਪਤਾਲ ਵਿੱਚ ਮੌਜੂਦ ਐਂਬੁਲੈਂਸਾਂ ਅਤੇ ਹੋਰ ਸਟਾਫ਼ ਇਨ੍ਹਾਂ ਲਈ 24 ਘੰਟੇ ਤੋਂ ਕੰਮ ਕਰ ਰਿਹਾ ਸੀ, ਹਾਲਾਂਕਿ ਇਸ ਦੌਰਾਨ ਦੂਰ ਦਰਾਜ ਪਿੰਡਾਂ ਤੋਂ ਸ਼ਹਿਰ ਆ ਕੇ ਆਪਣਾ ਇਲਾਜ ਕਰਵਾਉਣ ਵਾਲੀਆਂ ਇਨ੍ਹਾਂ ਗਰਭਵਤੀ ਮਹਿਲਾਵਾਂ ਨੂੰ ਥੋੜ੍ਹੀ ਪਰੇਸ਼ਾਨੀ ਤਾਂ ਹੋਈ ਪਰ ਬੱਸਾਂ ਅਤੇ ਆਟੋ ਦੇ ਬੰਦ ਹੋਣ ਤੋਂ ਬਾਅਦ ਇਨ੍ਹਾਂ ਨੇ ਆਪਣੇ ਨਿੱਜੀ ਵਾਹਨਾਂ 'ਤੇ ਸਫ਼ਰ ਕੀਤਾ। ਇਸ ਦੌਰਾਨ ਜਗ੍ਹਾ-ਜਗ੍ਹਾ 'ਤੇ ਤੈਨਾਤ ਪੁਲਿਸ ਨੇ ਵੀ ਇਨ੍ਹਾਂ ਦੀ ਮਦਦ ਕੀਤੀ ਤਾਂ ਕਿ ਆਪਣੇ ਇਲਾਜ ਲਈ ਸ਼ਹਿਰ ਹਸਪਤਾਲਾਂ ਵਿੱਚ ਆਉਣ ਲਈ ਇਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

ਜਲੰਧਰ ਵਿੱਚ ਆਮ ਤੌਰ 'ਤੇ ਬਹੁਤ ਸਾਰੇ ਪਰਿਵਾਰ ਮਹਿਲਾਵਾਂ ਦੀ ਡਿਲੀਵਰੀ ਲਈ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਕਰਾਉਂਦੇ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਇਨ੍ਹਾਂ ਕੋਲੋਂ ਮੋਟੀ ਫੀਸ ਲਈ ਜਾਂਦੀ ਹੈ। ਪਰ ਪੇਂਡੂ ਇਲਾਕਿਆਂ ਤੋਂ ਆਉਣ ਵਾਲੇ ਜ਼ਿਆਦਾਤਰ ਲੋਕਾਂ ਨੇ ਇਸ ਕੰਮ ਲਈ ਸਿਵਲ ਹਸਪਤਾਲ ਦਾ ਰੁੱਖ ਕੀਤਾ।

ਪ੍ਰਈਵੇਟ ਹਸਪਤਾਲ ਦੇ ਡਾਕਟਰ ਬੀ ਐਸ ਜੌਹਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹਸਪਤਾਲ ਵਿੱਚ ਇਸ ਦੌਰਾਨ ਬਹੁਤ ਸਾਰੀਆਂ ਡਿਲੀਵਰੀਆਂ ਕੀਤੀਆਂ ਗਈਆਂ ਹਨ ਪਰ ਫਿਰ ਵੀ ਪਿਛਲੇ ਸਮੇਂ ਦੀ ਤੁਲਨਾ ਵਿੱਚ ਇਨ੍ਹਾਂ ਦੋ ਮਹੀਨਿਆਂ ਦੌਰਾਨ ਉਨ੍ਹਾਂ ਦੇ ਹਸਪਤਾਲ ਵਿੱਚ ਮਾਮਲੇ ਕੁਝ ਘੱਟ ਆਏ, ਕਿਉਂਕਿ ਦੂਰ ਦਰਾਜ ਦੇ ਲੋਕ ਅਤੇ ਪਿੰਡਾਂ ਦੇ ਲੋਕ ਇਲਾਜ ਲਈ ਸਿਵਲ ਹਸਪਤਾਲ ਪਹੁੰਚੇ।

ਉਧਰ ਇਸ ਮਾਮਲੇ ਵਿੱਚ ਸਿਵਲ ਹਸਪਤਾਲ ਦੀ ਗਾਇਨੀ ਵਾਰਡ ਦੀ ਐੱਸਐੱਮਓ ਕੁਲਵਿੰਦਰ ਕੌਰ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਦੋ ਮਹੀਨਿਆਂ ਵਿੱਚ ਸਿਵਲ ਹਸਪਤਾਲ ਵਿੱਚ ਕੁੱਲ 804 ਬੱਚਿਆਂ ਨੇ ਜਨਮ ਲਿਆ। ਇਨ੍ਹਾਂ ਵਿੱਚੋਂ 268 ਬੱਚਿਆਂ ਦਾ ਜਨਮ ਆਪ੍ਰੇਸ਼ਨ ਨਾਲ ਹੋਇਆ।

ਇਹ ਵੀ ਪੜੋ: 27 ਕੀਟਨਾਸ਼ਕਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਵੇਖੋ ਖ਼ਾਸ ਰਿਪੋਰਟ

ਕੁਲਵਿੰਦਰ ਕੌਰ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਜਿਨ੍ਹਾਂ ਬੱਚਿਆਂ ਦਾ ਜਨਮ ਹੋਇਆ ਹੈ, ਇਨ੍ਹਾਂ ਦੀ ਗਿਣਤੀ ਪੂਰੇ ਸਾਲ ਵਿੱਚ ਬਾਕੀ ਮਹੀਨਿਆਂ ਦੇ ਜਿੰਨੀ ਹੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਲਈ ਪ੍ਰਸ਼ਾਸਨ ਵੱਲੋਂ ਪਹਿਲੇ ਦੀ ਤਰ੍ਹਾਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਸੀ।

Last Updated : Jun 7, 2020, 6:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.