ਜਲੰਧਰ: ਜ਼ਿਲ੍ਹਾ ਜਲੰਧਰ ਦੇ ਪੀਏਪੀ ਚੌਂਕ (PAP Chowk of Jalandhar) ਵਿੱਚ ਈਸਾਈ ਭਾਈਚਾਰੇ (Christian community) ਵੱਲੋਂ ਵਾਰਿਸ ਪੰਜਾਬ ਜਥੇਬੰਦੀ (Waris Punjab jatehbandi) ਦੇ ਪ੍ਰਧਾਨ ਅੰਮ੍ਰਿਤਪਾਲ ਖ਼ਿਲਾਫ਼ ਪ੍ਰਦਰਸ਼ਨ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਾਈ ਭਾਈਚਾਰੇ ਦੇ ਆਗੂ ਜਤਿੰਦਰ ਮਸੀਹ ਗੌਰਵ ਦੇ ਮੁਤਾਬਿਕ ਇਹ ਧਰਨਾ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਦੋਂ ਤੱਕ ਅੰਮ੍ਰਿਤਪਾਲ ਖ਼ਿਲਾਫ਼ ਠੋਸ ਕਾਰਵਾਈ (Concrete action against Amritpal) ਨਹੀਂ ਕਰਦੀ ਈਸਾਈ ਭਾਈਚਾਰੇ ਦਾ ਰੋਸ ਜਾਰੀ ਰਹੇਗਾ ।
ਜਤਿੰਦਰ ਮਸੀਹ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਵਾਰਿਸ ਪੰਜਾਬ ਦੇ ਜਥੇਬੰਦੀ (Waris Punjab jatehbandi) ਦਾ ਮੁਖੀ ਹੈ ਉਸ ਨੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ । ਉਨ੍ਹਾਂ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਈਸਾ ਮਸੀਹ (Lord Jesus Christ) ਬਾਰੇ ਗਲਤ ਟਿੱਪਣੀ ਕੀਤੀ ਗਈ ਹੈ ਜਦ ਕਿ ਉਨ੍ਹਾਂ ਨੂੰ ਪ੍ਰਭੂ ਈਸਾ ਮਸੀਹ ਦੇ ਬਾਰੇ ਕੋਈ ਟਿੱਪਣੀ ਕਰਨ ਤੋਂ ਪਹਿਲੇ ਈਸਾਈ ਭਾਈਚਾਰੇ ਦੇ ਇਤਿਹਾਸ ਦੀ ਜਾਣਕਾਰੀ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਗਲਤ ਬਿਆਨ ਦੇਣ ਵਾਲੇ ਅਖੌਤੀ ਆਗੂ ਖ਼ਿਲਾਫ਼ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਪ੍ਰਦਰਸ਼ਨ ਦੌਰਾਨ ਰਾਸ਼ਟਰੀ ਰਾਜਮਾਰਗ (National Highway) ਨੂੰ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਰੋਡ ਜਾਮ ਕਰਨ ਦੀ ਯੋਦਨਾਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਤਿੰਦਰ ਮਸੀਹ ਮੁਤਾਬਕ ਪ੍ਰਸ਼ਾਸਨ ਵੱਲੋਂ ਗੁਜ਼ਾਰਿਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸਨ ਦੀ ਗੱਲ ਤਾਂ ਮੰਨ ਲਈ ਹੈ ਲੇਕਿਨ ਜੇ ਅਜੇ ਵੀ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਈ ਤਾਂ ਈਸਾਈ ਭਾਈਚਾਰਾ ਅਗਲੀ ਰਣਨੀਤੀ ਵੀ ਤਿਆਰ ਕਰੇਗਾ ।
ਇਹ ਵੀ ਪੜ੍ਹੋ: ਲੁਧਿਆਣਾ ਅਦਾਲਤ ਵਿੱਚ ਪੇਸ਼ ਗੈਂਗਸਟਰ ਜੱਗੂ ਭਗਵਾਨਪੁਰੀਆ
ਦੱਸ ਦਈਏ ਕਿ ਹੁਣ ਈਸਾਈ ਭਾਈਚਾਰੇ ਦਾ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪੀ ਏ ਪੀ ਚੌਕ ਵਿੱਚ ਚੱਲ ਰਹੇ ਪ੍ਰਦਰਸ਼ਨ ਦੌਰਾਨ ਪੀਏਪੀ ਚੌਂਕ ਨੂੰ ਜਾਮ ਕਰ ਦਿੱਤਾ ਹੈ । ਇਸ ਤੋਂ ਇਲਾਵਾ ਈਸਾਈ ਭਾਈਚਾਰੇ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਸਵੇਰ ਤੋਂ ਪੀਏਪੀ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।
ਦੂਜੇ ਪਾਸੇ ਮਾਮਲੇ ਉੱਤੇ ਸਥਾਨਕ ਡੀਸੀਪੀ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਰੋਡ ਜਾਮ ਨਹੀਂ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਸਾਰੀ ਸਥਿਤੀ ਨੂੰ ਸੰਭਾਲ ਲਿਆ ਗਿਆ। ਉਨ੍ਹਾਂ ਕਿਹਾ ਈਸਾਈ ਭਾਈਚਾਰੇ ਦੇ ਲੋਕਾਂ ਦੀ ਮੰਗ ਨੂੰ ਸੀਨੀਅਰ ਅਫਸਰਾਂ ਕੋਲ ਪਹੁੰਚਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।