ਜਲੰਧਰ: ਸ਼ਹਿਰ ਦੇ 120 ਫੁੱਟੀ ਰੋਡ ’ਤੇ ਸਥਿਤ ਮਨਜੀਤ ਨਗਰ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋ ਇੱਕ ਚੱਪਲ ਦੀ ਫੈਕਟਰੀ ਚ ਭਿਆਨਕ ਅੱਗ ਗਈ। ਅੱਗ ਇਨ੍ਹੀਂ ਜਿਆਦਾ ਭਿਆਨਕ ਸੀ ਕਿ ਫੈਕਟਰੀ ਚ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰ ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮਾਮਲੇ ਸਬੰਧੀ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਫੋਨ ਆਇਆ ਸੀ ਕਿ ਉਨ੍ਹਾਂ ਦੀ ਫੈਕਟਰੀ ਵਿਚ ਅੱਗ ਲੱਗੀ ਹੋਈ ਹੈ ਜਦੋਂ ਉਨ੍ਹਾਂ ਨੇ ਮੌਕੇ ’ਤੇ ਆ ਕੇ ਦੇਖਿਆ ਤਾਂ ਉਨ੍ਹਾਂ ਦਾ ਕਾਫ਼ੀ ਮਾਲ ਸੜ ਕੇ ਸੁਆਹ ਹੋ ਚੁੱਕਿਆ ਸੀ। ਫੈਕਟਰੀ ਦੇ ਮੁਤਾਬਿਕ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਪਰ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਫੈਕਟਰੀ ਦੇ ਵਿੱਚ ਰਹਿਣ ਵਾਲੇ ਮਜ਼ਦੂਰ ਨੇ ਦੱਸਿਆ ਕਿ ਫੈਕਟਰੀ ਦੇ ਨਾਲ ਲੱਗਦੇ ਖੰਭੇ ਤੋਂ ਚਿੰਗਾਰੀ ਦਾ ਬਲਾਸਟ ਹੋਣ ਕਾਰਨ ਫੈਕਟਰੀ ਚ ਅੱਗ ਲੱਗੀ ਗਈ। ਜਿਸ ਤੇ ਕਾਬੂ ਪਾ ਲਿਆ ਗਿਆ ਹੈ।
ਉੱਥੇ ਹੀ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਫੈਕਟਰੀ ਦੇ ਵਿਚ ਭਿਆਨਕ ਅੱਗ ਲੱਗੀ ਹੈ ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਦੀਆਂ 25-30 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇਸ ਅੱਗ ’ਤੇ ਕਾਬੂ ਪਾਉਣ ਦੇ ਵਿੱਚ ਲੱਗ ਚੁੱਕੀਆਂ ਹਨ ਇਸ ਅੱਗ ਤੇ ਚਾਰ ਘੰਟੇ ਵਿੱਚ ਕਾਬੂ ਪਾ ਦਿੱਤਾ ਗਿਆ।
ਇਹ ਵੀ ਪੜੋ: ਅਫ਼ਗਾਨਿਸਤਾਨ ’ਚ ਫਸੇ ਸਿੱਖਾਂ ਦਾ ਮਾਮਲਾ, ਮਨਜਿੰਦਰ ਸਿਰਸਾ ਨੇ ਕੇਂਦਰ ਨੂੰ ਕੀਤੀ ਇਹ ਅਪੀਲ