ਜਲੰਧਰ: ਸ਼ਿਵਰਾਤਰੀ ਦਾ ਤਿਉਹਾਰ ਪੂਰੇ ਭਾਰਤ ਵਿੱਚ ਬੜੇ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਦੇ ਦਿਨ ਭਗਵਾਨ ਸ਼ਿਵ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਮੰਦਰਾਂ ਨੂੰ ਸਜਾਇਆ ਜਾਂਦਾ ਹੈ। ਇਸ ਦੇ ਚੱਲਦੇ ਜਲੰਧਰ ਦੇ ਵਿੱਚ ਵੀ ਸਭ ਮੰਦਰਾਂ ਨੂੰ ਸਜਾਇਆ ਹੋਇਆ ਹੈ। ਤੜਕਸਾਰ ਤੋਂ ਹੀ ਮੰਦਰਾਂ ਚ ਸ਼ਰਧਾਲੂਆਂ ਦਾ ਆਉਣਾ ਲਗਾਤਾਰ ਜਾਰੀ ਹੈ। ਵੱਡੀ ਗਿਣਤੀ ਚ ਸ਼ਰਧਾਲੂਆਂ ਵੱਲੋਂ ਮੰਦਰਾਂ 'ਚ ਮੱਥਾ ਟੇਕਿਆ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ ਜਾ ਰਿਹਾ ਹੈ।
ਦੋ-ਤਿੰਨ ਦਿਨ ਪਹਿਲਾਂ ਸ਼ੁਰੂ ਹੋ ਗਈਆਂ ਸੀ ਤਿਆਰੀਆਂ ਸ਼ੁਰੂ
ਉੱਥੇ ਹੀ ਮੰਦਰ ਦੇ ਪੰਡਿਤ ਸੋਮਨਾਥ ਦਾ ਕਹਿਣਾ ਹੈ ਕਿ ਮਹਾਂਸ਼ਿਵਰਾਤਰੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ-ਤਿੰਨ ਦਿਨ ਪਹਿਲਾਂ ਹੀ ਇਸ ਦੀ ਤਿਆਰੀਆਂ ਹੋਣੀਆਂ ਸ਼ੁਰੂ ਹੋ ਗਈਆਂ ਸੀ। ਮੰਦਰ ਨੂੰ ਰਾਤ ਦੇ ਸਮੇਂ ’ਚ ਹੀ ਪੂਰੀ ਤਰ੍ਹਾਂ ਨਾਲ ਸਜਾ ਦਿੱਤਾ ਗਿਆ ਸੀ।
ਇਹ ਵੀ ਪੜੋ: ਸਮਰਾਲਾ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦੇ ਆਯੋਜਨ
ਸਵੇਰ ਪੰਜ ਵਜੇ ਤੋਂ ਸ਼ਰਧਾਲੂਆਂ ਵੱਲੋਂ ਕੀਤੀ ਜਾ ਰਹੀ ਪੂਜਾ
ਪੰਡਿਤ ਸੋਮਨਾਥ ਨੇ ਇਹ ਵੀ ਦੱਸਿਆ ਕਿ ਸ਼ਿਵਰਾਤਰੀ ਮੌਕੇ ਤੜਕਸਾਰ ਪੰਜ ਵਜੇ ਤੋਂ ਹੀ ਸ਼ਰਧਾਲੂਆਂ ਦਾ ਮੰਦਰ ਚ ਆਉਣਾ ਸ਼ੁਰੂ ਹੋ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮੌਕੇ ਸ਼ਰਧਾਲੂਆਂ ਨੇ ਅਤੇ ਮੰਦਿਰ ਦੇ ਪੰਡਿਤ ਨੇ ਸਭ ਨੂੰ ਮਹਾਂਸ਼ਿਵਰਾਤਰੀ ਦੀ ਸ਼ੁੱਭਕਾਮਨਾਵਾਂ ਦਿੱਤੀਆਂ।