ਜਲੰਧਰ: ਕਸਬਾ ਫਿਲੌਰ ਦੇ ਪਿੰਡ ਮੋਤੀਪੁਰ ਖ਼ਾਲਸਾ ਅਤੇ ਭੱਲੋਵਾਲ ਤੋਂ ਪਿੰਡ ਵਾਸੀਆਂ ਵੱਲੋਂ ਕਿਸਾਨੀ ਸੰਘਰਸ਼ ’ਚ ਸ਼ਮੂਲੀਅਤ ਲਈ ਦਿੱਲੀ ਲਈ ਇੱਕ ਜਥਾ ਨੂੰ ਰਵਾਨਾ ਕੀਤਾ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਤਿੰਨ ਮਹੀਨੇ ਹੋ ਗਏ ਹਨ ਖੇਤੀ ਕਾਨੂੰਨ ਦੇ ਵਿਰੋਧ ਵਿਚ ਬੈਠਿਆਂ ਹੋਇਆਂ ਪਰ ਹਾਲੇ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਹਾਲੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਡਟੇ ਹੋਏ ਹਨ।
ਹਰ ਹਫ਼ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭੇਜਿਆ ਜਾਂਦਾ ਹੈ 14-14 ਬੰਦਿਆਂ ਦਾ ਜੱਥਾ
ਉਨ੍ਹਾਂ ਕਿਹਾ ਕਿ ਪਿੰਡ ਵਾਸੀ ਕਿਸਾਨੀ ਸੰਘਰਸ਼ ਵਿੱਚ ਪੂਰਾ ਯੋਗਦਾਨ ਪਾ ਰਹੇ ਹਨ ਅਤੇ ਪਿੰਡ ਮੋਤੀਪੁਰ ਖ਼ਾਲਸਾ ਅਤੇ ਭੋਲੇਵਾਲ ਤੋਂ 14-14 ਬੰਦਿਆਂ ਦਾ ਜਥਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਿੰਡ ਦੀ ਪੰਚਾਇਤ ਨੇ ਇਹ ਫ਼ੈਸਲਾ ਕੀਤਾ ਹੈ ਕਿ ਹਰ ਹਫ਼ਤੇ 14 ਬੰਦਿਆਂ ਦਾ ਇੱਕ ਜੱਥਾ ਦਿੱਲੀ ਨੂੰ ਰਵਾਨਾ ਹੋਵੇਗਾ।
ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੱਗੇ ਨਾਲੋ ਵੀ ਵੱਡੀ ਗਿਣਤੀ ’ਚ ਦਿੱਲੀ ਵੱਲ ਕੂਚ ਕਰਨਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।