ਜਲੰਧਰ: ਕੁਝ ਦਿਨ ਪਹਿਲਾਂ ਇੱਥੋਂ ਦੇ ਦਕੋਹਾ ਇਲਾਕੇ ਵਿੱਚ ਦੋ ਵਿਅਕਤੀਆਂ ਨੇ ਰੇਲਵੇ ਕਰਮਚਾਰੀ ਉੱਤੇ ਹਮਲਾ ਕੀਤਾ ਸੀ ਜਿਸ ਦੀ ਅੱਜ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪੁਲਿਸ ਨੇ ਦੋਸ਼ੀਆਂ ਵਿੱਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਤੇ ਇੱਕ ਅਜੇ ਫਰਾਰ ਹੈ। ਦੱਸ ਦੇਈਏ ਕਿ ਹਮਲਾ ਹੋਣ ਨਾਲ ਰੇਲਵੇ ਕਰਮਚਾਰੀ ਪੂਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਪੀੜਤ ਨੇ ਕਿਹਾ ਕਿ 12 ਤਰੀਕ ਨੂੰ ਰਾਤ 10 ਵਜੇ ਦੇ ਕਰੀਬ ਉਹ ਆਪਣੇ ਦੋਸਤ ਨੂੰ ਮਿਲ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ਵਿੱਚ ਉਨ੍ਹਾਂ ਦੇ ਜਾਣ-ਪਛਾਣ ਵਾਲਾ ਵਿਅਕਤੀ ਦੀ ਕਿਸੇ ਨਾਲ ਬਹਿਸ ਹੋ ਰਹੀ ਸੀ। ਜਦੋਂ ਉਨ੍ਹਾਂ ਨੇ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਛੁਡਵਾਇਆ ਤਾਂ ਉਸ ਵਿਅਕਤੀ ਨੇ ਆਪਣੇ ਪੁੱਤਰ ਨੂੰ ਬੁਲਾ ਕੇ ਉਸ ਦੇ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਬੁਰੀ ਤਰ੍ਹਾਂ ਨਾਲ ਫੱਟੜ ਹੋ ਗਏ। ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਨੇ ਉਸ ਨਾਲ ਮਾਰਕੁੱਟ ਕੀਤੀ ਹੈ ਉਹ ਉਸ ਦੇ ਘਰ ਦੀ ਨਾਲ ਵਾਲੀ ਗਲੀ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ।
ਏਸੀਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਜ਼ਿਨ੍ਹਾਂ ਵਿਅਕਤੀਆਂ ਨੇ ਬਲਬੀਰ ਸਿੰਘ ਨਾਲ ਮਾਰਕੁੱਟ ਕੀਤੀ ਹੈ ਉਹ ਉਸ ਦੇ ਗੁਆਂਢੀ ਹਨ। ਜਿਸ ਵਿੱਚੋਂ ਇੱਕ ਦਾ ਨਾਂਅ ਜਤਿੰਦਰ ਸਿੰਘ ਹੈ ਤੇ ਦੂਜੇ ਦਾ ਨਾਂਅ ਰੋਬਿਨ ਹੈ। ਇਹ ਦੋਵੇਂ ਪਿਉ-ਪੁੱਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪੀੜਤ ਦੇ ਬਿਆਨਾਂ ਦੇ ਆਧਾਰ ਉੱਤੇ 307 ਤੇ 323 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਮੁਲਜ਼ਮ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਦੂਸਰੇ ਮੁਲਜ਼ਮ ਰੋਬਿਨ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।